ਲੁਧਿਆਣਾ (ਡੇਵਿਨ) - ਸ਼ਹਿਰ ਦੇ ਆਸ-ਪਾਸ ਦੇ ਇਲਾਕਿਆਂ ’ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੇ ਸੁਹਾਵਣੇ ਮੌਸਮ ਦਾ ਖੂਬ ਆਨੰਦ ਲਿਆ। ਮੌਸਮ ਦੇ ਬਦਲਦੇ ਤਰੀਕਿਆਂ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਮਨੁੱਖ ਹੀ ਨਹੀਂ, ਸਗੋਂ ਜਾਨਵਰ ਵੀ ਪ੍ਰੇਸ਼ਾਨ ਹਨ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਵੀ ਮੌਸਮ ’ਚ ਬਦਲਾਅ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਟਰੂਡੋ ਦੀ ਹਾਜ਼ਰੀ 'ਚ ਲੱਗੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ, PM ਮੋਦੀ ਦੇ ਵੀ ਲਗਾਏ ਗਏ ਪੋਸਟਰ
ਪਿਛਲੇ 10 ਦਿਨਾਂ ਤੋਂ ਮੌਸਮ ਦਾ ਪੈਟਰਨ ਬਦਲ ਗਿਆ ਹੈ। ਇਸ ਦੌਰਾਨ ਜ਼ਿਲੇ ਭਰ ’ਚ ਕੁਝ ਥਾਵਾਂ ’ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਈ ਹੈ ਅਤੇ ਕੁਝ ਥਾਵਾਂ ’ਤੇ ਚੰਗੀ ਬਾਰਿਸ਼ ਹੋਈ ਹੈ, ਜਿਸ ਕਾਰਨ ਦਿਨ ਦਾ ਤਾਪਮਾਨ 30 ਅਤੇ ਰਾਤ ਦਾ ਤਾਪਮਾਨ 18 ਦਰਜ ਕੀਤਾ ਗਿਆ ਹੈ। ਦੋਵਾਂ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਕਾਰਨ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 2 ਦਿਨਾਂ ਤੱਕ ਮੌਸਮ ਬਦਲਿਆ ਰਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ
NEXT STORY