ਜਲੰਧਰ (ਪੁਨੀਤ)- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਰੋਲ ਬਾਗ ਦਾ ਫਾਟਕ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਰੰਮਤ ਦੇ ਕੰਮ ਕਾਰਨ ਕਰੋਲ ਬਾਗ ਦਾ ਗੇਟ 3 ਦਿਨਾਂ ਲਈ ਬੰਦ ਕੀਤਾ ਗਿਆ ਹੈ। ਜਲੰਧਰ ਛਾਉਣੀ ਤੋਂ ਸੁੱਚੀ ਪਿੰਡ ਜਾਣ ਵਾਲਾ ਸੀ-5 ਗੇਟ, ਜੋਕਿ ਨੈਸ਼ਨਲ ਹਾਈਵੇਅ ਨੂੰ ਕਰੋਲ ਬਾਗ ਨਾਲ ਜੋੜਦਾ ਹੈ, 26 ਅਪ੍ਰੈਲ ਤੋਂ 28 ਅਪ੍ਰੈਲ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: ਹੋਮਗਾਰਡ ਦੇ ਜਵਾਨ ਤੇ ਉਸ ਦੇ ਭਰਾ ’ਤੇ ਕਾਤਲਾਨਾ ਹਮਲਾ
ਫੇਜ਼-2 ਰੇਲਵੇ ਕਰਾਸਿੰਗ ਪੱਕੇ ਤੌਰ 'ਤੇ ਕੀਤੀ ਗਈ ਬੰਦ
ਉਥੇ ਹੀ ਇਹ ਵੀ ਦੱਸ ਦੇਈਏ ਕਿ ਜਲੰਧਰ ਵਿਖੇ ਫੇਜ਼-2 ਰੇਲਵੇ ਕਰਾਸਿੰਗ ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਐਵੇਨਿਊ ਦਾ ਅੰਡਰਪਾਸ ਹੁਣ ਸ਼ੁਰੂ ਹੋ ਗਿਆ ਹੈ, ਜਿਸ ਤੋਂ ਬਾਅਦ ਹੁਣ ਸਾਰੇ ਲੋਕਾਂ ਦੀ ਆਵਾਜਾਈ ਹੁਣ ਉਸੇ ਰਸਤੇ ਤੋਂ ਹੋਵੇਗੀ। ਖ਼ਾਸ ਕਰਕੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਇਸ ਰਸਤੇ ਤੋਂ ਹੋਵੇਗੀ। ਇਸ ਲਈ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫੇਜ਼-2 ਰੇਲਵੇ ਕਰਾਸਿੰਗ ਵੱਲ ਜਾ ਕੇ ਆਪਣਾ ਸਮਾਂ ਬਰਬਾਦ ਨਾ ਕਰਨ।
ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉੱਤਰ ਪ੍ਰਦੇਸ਼ ਤੋਂ ਅਫ਼ੀਮ ਸਪਲਾਈ ਕਰਨ ਆਏ ਦੋ ਨਸ਼ਾ ਤਸਕਰ ਗ੍ਰਿਫ਼ਤਾਰ
NEXT STORY