ਜਲੰਧਰ (ਸੁਧੀਰ) : ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਨਾਲ ਅਤੇ ਸ਼ਹਿਰ ’ਚ ਕਈ ਸੁਧਾਰ ਕਰਨ ਵਾਲੇ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਪੀ. ਸੀ. ਆਰ. ’ਚ ਵੀ ਵੱਡਾ ਬਦਲਾਅ ਕਰਨ ਜਾ ਰਹੇ ਹਨ। ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਨਵੇਂ ਸਾਲ 2024 ਦੇ ਸਵਾਗਤ ਕਾਰਨ ਸ਼ਹਿਰ ਦੇ ਸਾਰੇ ਪੀ. ਸੀ. ਆਰ. ਮੁਲਾਜ਼ਮ ਸਵੇਰ ਤੋਂ ਲੈ ਕੇ ਸ਼ਾਮ ਤਕ ਟ੍ਰੈਫਿਕ ਪੁਲਸ ਦੇ ਨਾਲ ਮੋਟਰਸਾਈਕਲਾਂ ’ਤੇ ਪੈਟਰੋਲਿੰਗ ਕਰਨ ਦੇ ਨਾਲ-ਨਾਲ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਨਿਭਾਉਣਗੇ। ਸੀ. ਪੀ. ਨੇ ਦੱਸਿਆ ਕਿ ਮੌਸਮ ’ਚ ਬਦਲਾਅ, ਸੰਘਣੀ ਧੁੰਦ ਅਤੇ ਕੜਾਕੇ ਦੀ ਸਰਦੀ ਕਾਰਨ ਪੀ. ਸੀ. ਆਰ. ’ਚ ਤਾਇਨਾਤ ਸਾਰੇ ਮੁਲਾਜ਼ਮ ਰਾਤ ਨੂੰ ਮੋਟਰਸਾਈਕਲਾਂ ਦੀ ਬਜਾਏ ਜੂਲੋ ਗੱਡੀਆਂ ’ਚ ਸ਼ਹਿਰ ’ਚ ਪੈਟਰੋਲਿੰਗ ਕਰਨਗੇ।
ਉਨ੍ਹਾਂ ਦੱਸਿਆ ਕਿ ਕੜਾਕੇ ਦੀ ਸਰਦੀ ਤੇ ਸੰਘਣੀ ਧੁੰਦ ਕਾਰਨ ਮੁਲਾਜ਼ਮ ਮੋਟਰਸਾਈਕਲਾਂ ’ਤੇ ਆਪਣੀ ਪੈਟਰੋਲਿੰਗ ਸਹੀ ਢੰਗ ਨਾਲ ਨਹੀਂ ਕਰ ਪਾਉਣਗੇ, ਜਿਸ ਕਾਰਨ ਹੁਣ ਪੀ. ਸੀ. ਆਰ. ਦੀਆਂ ਜੂਲੋ ਗੱਡੀਆਂ ’ਚ ਰਾਤ ਸਮੇਂ 4-4 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਹੀਂ ਹੋਏ ‘ਸਿਟ’ ਅੱਗੇ ਪੇਸ਼, ਹੁਣ ਇਸ ਤਾਰੀਖ਼ ਨੂੰ ਮੁੜ ਪੇਸ਼ ਹੋਣ ਦੇ ਹੁਕਮ
ਉਨ੍ਹਾਂ ਦੱਸਿਆ ਕਿ ਇਸ ਨਾਲ ਮੁਲਾਜ਼ਮਾਂ ਦਾ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਵੀ ਬਚਾਅ ਹੋਵੇਗਾ ਅਤੇ ਉਨ੍ਹਾਂ ਦਾ ਕੰਮ ਕਰਨ ’ਚ ਮਨੋਬਲ ਵਧੇਗਾ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਕਾਰਨ ਸਾਰੇ ਮੁਲਾਜ਼ਮਾਂ ਨੂੰ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਦੇ ਵੀ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਕੰਟਰੋਲ ਰੂਮ ਤੋਂ ਕਿਸੇ ਤਰ੍ਹਾਂ ਦਾ ਵੀ ਮੈਸੇਜ ਆਉਣ ’ਤੇ ਉਨ੍ਹਾਂ ਨੂੰ ਤੁਰੰਤ ਘਟਨਾ ਸਥਾਨ ’ਤੇ ਪਹੁੰਚਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪੁਲਸ ਅਤੇ ਪਬਲਿਕ ਦੇ ਸਹਿਯੋਗ ਨਾਲ ਹੀ ਜੁਰਮਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਲਈ ਕਿਸੇ ਵੀ ਮੁਜਰਿਮ ਤੇ ਸ਼ੱਕੀ ਵਿਅਕਤੀ ਦੀ ਸੂਚਨਾ ਉਹ ਤੁਰੰਤ ਪੁਲਸ ਨੂੰ ਦੇਣ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਸਮੇਂ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਸਲਾਹ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ ਦਾ ਦਿਹਾਂਤ, ਦਿੱਲੀ ਸਥਿਤ ਰਿਹਾਇਸ਼ 'ਤੇ ਲਏ ਆਖ਼ਰੀ ਸਾਹ
NEXT STORY