ਮੋਹਾਲੀ/ਚੰਡੀਗੜ੍ਹ,( )- ਕੋਵਿਡ-19 ਦੇ ਕਾਰਨ ਕਰਫਿਊ/ਲੌਕਡਾਊਨ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਦੋ ਗੁਣਾ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। 22 ਅਪ੍ਰੈਲ ਤੱਕ ਮੰਡੀਆਂ ਵਿੱਚ 22.9 ਲੱਖ ਮੀਟਰਕ ਟਨ ਕਣਕ ਆਈ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 9.36 ਲੱਖ ਮੀਟਰਕ ਟਨ ਫਸਲ ਪਹੁੰਚੀ ਸੀ।
ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿੱਚ 22.96 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 21.5 ਲੱਖ ਟਨ ਖਰੀਦੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਮੰਡੀਆਂ ਵਿੱਚ ਪਹੁੰਚੀ 9.36 ਲੱਖ ਮੀਟਰਕ ਟਨ ਕਣਕ ਵਿੱਚੋਂ 6.64 ਲੱਖ ਮੀਟਿਰਕ ਟਨ ਦੀ ਖਰੀਦ ਹੋਈ ਸੀ।
ਇਸੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਈ ਸਿਹਤ ਐਡਵਾਈਜ਼ਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਹੁਣ ਤੱਕ ਕਿਸਾਨਾਂ ਨੂੰ ਆੜ•ਤੀਆਂ ਰਾਹੀਂ 4,20,115 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਇਹਤਿਆਦ ਵਜੋਂ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਖਰੀਦ ਕੇਂਦਰਾਂ ਦੀ ਗਿਣਤੀ ਵਿੱਚ ਪਿਛਲੇ ਸਾਲ ਨਾਲੋਂ ਦੁੱਗਣਾ ਵਾਧਾ ਕਰਕੇ 4100 ਕਰ ਦਿੱਤੇ ਗਏ ਹਨ।
ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਖਰੀਦ ਕਾਰਜਾਂ ਵਿੱਚ ਜੁਟੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾਵਾਇਰਸ ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਧਿਆਨ ਨਾਲ ਪਾਲਣਾ ਕਰਨ ਲਈ ਆਖਿਆ ਗਿਆ ਹੈ। ਉਨ•ਾਂ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ 'ਚ ਮਾਸਕ ਅਤੇ ਸੈਨੀਟਾਈਜ਼ਰ ਪਹਿਲਾਂ ਹੀ ਮੁਹੱਈਆ ਕਰਵਾਏ ਜਾ ਚੁੱਕੇ ਹਨ ਤਾਂ ਕਿ ਕਿਸਾਨਾਂ, ਆੜ•ਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸਫਾਈ ਕਾਮਿਆਂ ਨੂੰ ਖਰੀਦ ਕੇਂਦਰਾਂ ਵਿੱਚ ਸੈਨੀਟਾਈਜ਼ਰ ਦੀ ਸਪਰੇਅ ਕਰਨ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਮੰਡੀਆਂ ਨੂੰ ਰੋਗਾਣੂ ਮੁਕਤ ਕੀਤਾ ਜਾ ਸਕੇ।
ਕਬੂਤਰਬਾਜ਼ੀ ਕਰਕੇ 70 ਸਾਲਾ ਬਜ਼ੁਰਗ ਦਾ ਕੀਤਾ ਬੇਰਹਿਮੀ ਨਾਲ ਕਤਲ
NEXT STORY