ਤਰਨਤਾਰਨ(ਰਮਨ)- ਦਾਜ ਦੀ ਮੰਗ ਅਤੇ ਪਤੀ ਦੇ ਉਸ ਦੀ ਭਰਜਾਈ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਦੀ ਭੇਦ ਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫਤਾਰ ਕਰਦੇ ਹੋਏ ਕੁੱਲ ਤਿੰਨ ਮੈਂਬਰਾਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਠਾਨਕੋਟ 'ਚ ਵੱਡੀ ਵਾਰਦਾਤ, ਢਾਬੇ 'ਤੇ ਬੈਠੇ ਨੌਜਵਾਨਾਂ 'ਤੇ 5 ਤੋਂ 6 ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਸੁਰਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਮੁਗਲ ਚੱਕ ਪੰਨੂਆਂ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੀ ਭੈਣ ਕਰਮਜੀਤ ਕੌਰ ਦਾ ਵਿਆਹ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨਾਲ ਹੋਇਆ ਸੀ। ਬੀਤੇ ਕੱਲ੍ਹ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਕਿ ਉਸਦੀ ਭੈਣ ਦੀ ਮੌਤ ਹੋ ਗਈ ਹੈ ਅਤੇ ਉਸਦੀ ਲਾਸ਼ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਆਂਦੀ ਗਈ ਹੈ। ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸਦੀ ਨਨਾਣ ਰੁਪਿੰਦਰ ਕੌਰ ਵੱਲੋਂ ਦਹੇਜ ਲਈ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਦੇ ਜੀਜੇ ਸੁਰਿੰਦਰ ਸਿੰਘ ਦੇ ਆਪਣੀ ਭਰਜਾਈ ਜਗਰੂਪ ਕੌਰ ਨਾਲ ਨਾਜਾਇਜ਼ ਸਬੰਧ ਹੋਣ ਦੇ ਚੱਲਦਿਆਂ ਉਸ ਦੀ ਭੈਣ ਕਰਮਜੀਤ ਕੌਰ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਭੈਣ ਕਰਮਜੀਤ ਕੌਰ ਨੂੰ ਫਾਹਾ ਦੇ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਜਿਸ ਲਈ ਉਹ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਹੇਠ ਪਤੀ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਇਸ ਮਾਮਲੇ ਵਿਚ ਜਗਰੂਪ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਖੱਬੇ ਡੋਗਰਾ ਅਤੇ ਨਨਾਣ ਰੁਪਿੰਦਰ ਕੌਰ ਪਤਨੀ ਸੁਖਦੀਪ ਸਿੰਘ ਵਾਸੀ ਝਬਾਲ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਵਿਸ਼ਾਲ ਰੈਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ-ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ
NEXT STORY