ਗੁਰਦਾਸਪੁਰ (ਵਿਨੋਦ)- ਭਾਰਤੀ ਦੀਆਂ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੰਗਠਨਾਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਦਾ ਜ਼ਿਲ੍ਹਾ ਗੁਰਦਾਸਪੁਰ ’ਚ ਪੂਰਾ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦੇ ਸਾਰੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਭਾਰਤ ਬੰਦ ਦੀ ਕਾਲ ਪੂਰਾ ਸਮਰਥਨ ਕੀਤਾ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪੈਂਦੇ ਬੱਬਰੀ ਬਾਈਪਾਸ 'ਤੇ ਵਿਸ਼ਾਲ ਧਰਨਾ ਦਿੱਤਾ ਗਿਆ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
ਪੁਲਸ ਪ੍ਰਸ਼ਾਸ਼ਨ ਨੇ ਕੀਤਾ ਸੁਰੱਖਿਆ ਦਾ ਪੂਰਾ ਪ੍ਰਬੰਧ
ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਦੇ ਚੱਲਦੇ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਵੱਲੋਂ ਜ਼ਿਲ੍ਹੇ ’ਚ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ। ਕਿਸਾਨਾਂ ਵੱਲੋਂ ਬੱਬਰੀ ਬਾਈਪਾਸ ਤੇ ਲਗਾਏ ਗਏ ਵਿਸ਼ਾਲ ਧਰਨੇ ਦੇ ਚੱਲਦੇ ਉੱਥੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਬੱਸ ਡਰਾਈਵਰ ਯੂਨੀਅਨ ਨੇ ਕੀਤੀ ਹੜਤਾਲ
ਭਾਰਤ ਬੰਦ ਦਾ ਸਮਰਥਨ ਦਿੰਦੇ ਹੋਏ ਬੱਸ ਡਰਾਈਵਰ ਯੂਨੀਅਨ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਸਟੈਂਡ ਤੋਂ ਕੋਈ ਵੀ ਬੱਸ ਰਵਾਨਾ ਨਹੀਂ ਕੀਤੀ। ਜਿਸ ਕਾਰਨ ਸਾਰੀਆਂ ਬੱਸਾਂ ਸਰਕਾਰੀ ਤੇ ਪ੍ਰਾਇਵੇਟ ਬੱਸ ਸਟੈਂਡ ’ਤੇ ਖੜੀਆਂ ਕਰ ਦਿੱਤੀਆਂ ਗਈਆਂ। ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ । ਜਦਕਿ ਕਈ ਲੋਕਾਂ ਨੂੰ ਪ੍ਰਾਇਵੇਟ ਵਾਹਨਾਂ ਦਾ ਸਹਾਰਾ ਲੈ ਕੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਣਾ ਪਿਆ।

ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
ਨਗਰ ਕੌਂਸਲ ਕਰਮਚਾਰੀਆਂ ਨੇ ਕੰਮ ਬੰਦ ਕਰਕੇ ਕੀਤੀ ਨਾਅਰੇਬਾਜੀ
ਅੱਜ ਨਗਰ ਕੌਂਸਲ ਦਫ਼ਤਰ ਗੁਰਦਾਸਪੁਰ ਦੇ ਸਮੂਹ ਕਰਮਚਾਰੀਆਂ, ਸਫਾਈ ਕਰਮਚਾਰੀ ਯੂਨੀਅਨ, ਕੱਚੇ ਸਫਾਈ ਕਰਮਚਾਰੀ, ਕਲੈਰੀਕਲ ਯੂਨੀਅਨ ਨੇ ਕੰਮ ਬੰਦ ਕਰਕੇ ਦਫ਼ਤਰ ਦੇ ਵਿਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਨਗਰ ਕੌਂਸਲ ਕਰਮਚਾਰੀਆਂ ਵੱਲੋਂ ਸਵੇਰ ਤੋਂ ਹੀ ਕੰਮ ਠੱਪ ਕੀਤਾ ਗਿਆ। ਜਿਸ ਕਾਰਨ ਕੂੜਾ ਕਰਕਟ ਸੜਕਾਂ ਤੇ ਆਮ ਖਿਲਰਿਆ ਦਿਖਾਈ ਦਿੱਤਾ।
ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਜਥੇਬੰਦੀਆਂ ਵੱਲੋਂ 'ਭਾਰਤ ਬੰਦ' ਦੀ ਕਾਲ 'ਤੇ ਤਰਨਤਾਰਨ 'ਚ ਛਾਇਆ ਸੰਨਾਟਾ
NEXT STORY