ਫਰੀਦੋਕਟ/ਗਿੱਦੜਬਾਹਾ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਸਵੇਰੇ 7 ਵਜੇ ਤੋਂ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਹੌਲੀ-ਹੌਲੀ ਬੂਥਾਂ 'ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਗਿੱਦੜਬਾਹਾ 'ਚ ਵੋਟਿੰਗ ਵਿਚਾਲੇ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਪਹਿਲਾਂ ਗੁਰੂ ਘਰ ਮੱਥਾ ਟੇਕ ਕੇ ਆਸ਼ਿਰਵਾਦ ਲਿਆ। ਗੁਰੂ ਘਰ ਵਿਚ ਨਤਮਸਤਕ ਹੋਣ ਦੀ ਵੀਡੀਓ ਸਾਂਝੀ ਕਰਦਿਆਂ ਰਾਜਾ ਵੜਿੰਗ ਨੇ ਲਿਖਿਆ ਕਿ ਵਾਹਿਗੁਰੂ ਮਿਹਰ ਕਰੇ।
ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ 'ਤੇ ਹੋ ਰਹੀ ਜ਼ਿਮਨੀ ਚੋਣ ਵਿਚ ਇਸ ਵਾਰ ਮੁਕਾਬਲਾ ਬੇਹੱਦ ਦਿਲਚਸਪ ਰਹਿਣ ਵਾਲਾ ਹੈ। 2022 ਦੀ ਚੋਣਾਂ ਵਿਚ ਰਾਜਾ ਵੜਿੰਗ ਹਰਦੀਪ ਸਿੰਘ ਡਿੰਪੀ ਢਿੱਲੋਂ ਤੋਂ ਮਹਿਜ਼ 1349 ਵੋਟਾਂ ਦੇ ਮਾਮੂਲੀ ਫਰਕ ਨਾਲ ਜੇਤੂ ਰਹੇ ਸਨ। ਹੁਣ ਰਾਜਾ ਵੜਿੰਗ ਲੁਧਿਆਣਾ ਤੋਂ ਐੱਮ. ਪੀ. ਹਨ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿਚ ਹਨ, ਜਦਕਿ ਡਿੰਪੀ ਢਿੱਲੋਂ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਹਲਕੇ ਵਿਚ ਚੰਗਾ ਰਸੂਖ ਰੱਖਣ ਵਾਲੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਵੱਲੋਂ ਚੋਣ ਲੜ ਰਹੇ ਹਨ। ਜਿਸ ਦੇ ਚੱਲਦੇ ਇਥੇ ਤ੍ਰਿਕੌਣੀ ਲੜਾਈ ਵੇਖਣ ਨੂੰ ਮਿਲ ਸਕਦੀ ਹੈ। ਇਥੇ ਦਿਲਚਸਪ ਗੱਲ ਇਹ ਵੀ ਹੈ ਕਿ 1997 ਤੋਂ ਲੈ ਕੇ 2007 ਤਕ ਲਗਾਤਾਰ ਤਿੰਨ ਵਾਰ ਇਸ ਹਲਕੇ ਵਿਚ ਚੋਣ ਜਿੱਤਣ ਵਾਲਾ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਗੇਮ ਵਿਚੋਂ ਬਾਹਰ ਹੈ।
ਇਹ ਵੀ ਪੜ੍ਹੋ- ਪਹਿਲਾਂ ਔਰਤ ਦੀ ਨਹਾਉਂਦੀ ਦੀ ਬਣਾ ਲਈ ਵੀਡੀਓ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦੀਪ ਦੀ ਕਹਾਣੀ: ਕੌਮੀ ਭਲਾਈ ਲਈ ਸਮਰਪਿਤ ਇਕ ਵਕੀਲ
NEXT STORY