ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਦੁਸਹਿਰੇ ਮੌਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਵਣ ਦਾ ਪੁਤਲਾ ਨਹੀਂ ਫੂਕਿਆ ਗਿਆ ਬਲਕਿ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਭਰਾਤਰੀ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਆਗੂ ਅਤੇ ਅੰਬਾਨੀ,ਅਡਾਨੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੋਟਕਪੂਰਾ ਚੌਂਕ 'ਚ ਚੱਕਾ ਜਾਮ ਕਰਕੇ ਪਹਿਲਾਂ ਪਿੱਟ-ਸਿਆਪਾ ਕੀਤਾ ਗਿਆ।
ਇਹ ਵੀ ਪੜ੍ਹੋ: ਜਜ਼ਬੇ ਨੂੰ ਸਲਾਮ :ਇਸ ਫੌਜੀ ਨੇ 21 ਸਾਲਾਂ ਬਾਅਦ ਕੱਢਵਾਈ ਲੱਤ 'ਚ ਲੱਗੀ ਗੋਲੀ, ਅੱਜ ਤੱਕ ਨਹੀਂ ਮਿਲਿਆ ਕੋਈ ਸਨਮਾਨ
ਅੱਜ ਦੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਬੀਬੀਆਂ ਅਤੇ ਬੱਚਿਆਂ ਨੇ ਵੀ ਭਾਗ ਲਿਆ। ਇਸ ਧਰਨੇ 'ਚ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਕਿਸਾਨ ਸੁਆਣੀਆਂ ਅਤੇ ਬੱਚਿਆਂ ਨੇ ਵੀ ਭਾਗ ਲਿਆ। ਪੁਤਲਾ ਫੂਕ ਪ੍ਰਦਰਸ਼ਨ ਤੋਂ ਪਹਿਲਾਂ ਬੀਬੀਆਂ ਨੇ ਵੈਣ ਵੀ ਪਾਏ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਹੁਣ ਲੋਕ ਲਹਿਰ ਬਣ ਚੁੱਕਾ ਹੈ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਇਸ ਮੌਕੇ ਵੱਡੀ ਗਿਣਤੀ 'ਚ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਅੱਜ ਵੀ ਹੁੰਦੀ ਹੈ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ 'ਰਾਵਣ' ਦੇ ਪੱਕੇ ਬੁੱਤ ਦੀ ਪੂਜਾ
ਫਿਰੋਜ਼ਪੁਰ ਦੇ ਪਿੰਡਾਂ 'ਚ ਕਿਸਾਨਾਂ ਨੇ ਮੋਦੀ-ਅੰਬਾਨੀ ਦੇ ਪੁਤਲੇ ਫੂਕ ਮਨਾਇਆ ਦੁਸਹਿਰਾ
NEXT STORY