ਲੁਧਿਆਣਾ (ਵਿੱਕੀ) : ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵਲੋਂ ਇਕ ਅਹਿਮ ਹੁਕਮ ਜਾਰੀ ਕਰਦਿਆਂ 31 ਦਸੰਬਰ ਤੱਕ ਲਗਾਈਆਂ ਗਈਆਂ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਅਸਥਾਈ ਡਿਊਟੀਆਂ ਤਤਕਾਲ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : PUNJAB : ਮਸ਼ਹੂਰ ਰੈਸਟੋਰੈਂਟ 'ਚ ਚੱਲੀ ਗੋਲੀ, ਮਾਲਕ ਹੋਇਆ ਲਹੂ-ਲੁਹਾਨ, ਪਿਆ ਚੀਕ-ਚਿਹਾੜਾ
ਵਿਭਾਗ ਵਲੋਂ ਜਾਰੀ ਪੱਤਰ ਦੇ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸੂਚਿਤ ਕੀਤਾ ਗਿਆ ਹੈ ਕਿ ਵਿਭਾਗ ਵਲੋਂ ਵੱਖ-ਵੱਖ ਕਾਰਨਾਂ ਕਰਕੇ ਜੋ ਵੀ ਅਸਥਾਈ ਡਿਊਟੀਆਂ ਲਗਾਈਆਂ ਗਈਆਂ ਸਨ, ਉਨ੍ਹਾਂ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਹੁਕਮ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਸਕੂਲ ਆਫ ਐਮੀਨੈਂਸ ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ ਦੇ ਅਧਿਆਪਕਾਂ/ਮੁਲਾਜ਼ਮਾਂ ’ਤੇ ਇਹ ਹੁਕਮ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਤੇ ਪਵੇਗਾ ਵਾਧੂ ਬੋਝ! ਹਿਮਾਚਲ ਸਰਕਾਰ ਨੇ ਲਿਆ ਨਵਾਂ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਸਬੰਧੀ ਇਕ ਸਰਟੀਫਿਕੇਟ 7 ਜਨਵਰੀ ਤੱਕ ਵਿਭਾਗੀ ਈ-ਮੇਲ ਆਈ. ਡੀ. ’ਤੇ ਭੇਜਣਾ ਯਕੀਨੀ ਕਰਨ, ਜਿਸ 'ਚ ਇਹ ਪੁਸ਼ਟੀ ਕੀਤੀ ਜਾਵੇ ਕਿ ਇਨ੍ਹਾਂ ਅਸਥਾਈ ਡਿਊਟੀਆਂ ਨਾਲ ਸਬੰਧਿਤ ਸਟਾਫ਼ ਨੂੰ ਫਾਰਗ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਦੇ ਇਸ ਪਿੰਡ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਾਨਲੇਵਾ ਹਮਲਾ ਕਰਨ ਵਾਲੇ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY