ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਰੱਖਣ ਦੇ ਮਾਮਲੇ 'ਚ ਮੋਹਾਲੀ ਅਦਾਲਤ ਵਲੋਂ ਅੰਤਰਿਮ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਅਰਜ਼ੀ ਲਾਈ ਗਈ ਹੈ। ਹਾਈਕੋਰਟ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਦਿਆਂ ਕੋਲਿਆਂਵਾਲੀ ਦੀ ਗ੍ਰਿਫਤਾਰੀ 'ਤੇ 7 ਅਗਸਤ, 2018 ਤੱਕ ਰੋਕ ਲਾ ਦਿੱਤੀ ਹੈ।
ਹਾਈਕੋਰਟ ਨੇ ਵਿਜੀਲੈਂਸ ਵਿਭਾਗ ਨੂੰ ਇਸ ਸਬੰਧੀ ਨੋਟਿਸ ਜਾਰੀ ਕਰਦਿਆਂ ਦਾਇਰ ਕੇਸ ਤੇ ਵਰਤਮਾਨ ਸਟੇਟਸ 'ਤੇ ਰਿਪੋਰਟ ਦੇਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਕੋਲਿਆਂਵਾਲੀ 'ਤੇ 30 ਜੂਨ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਤੋਂ ਬਾਅਦ ਕੋਲਿਆਂਵਾਲੀ ਫਰਾਰ ਦੱਸਿਆ ਜਾ ਰਿਹਾ ਸੀ ਅਤੇ ਵਿਜੀਲੈਂਸ ਨੇ ਇਸ ਸਬੰਧੀ ਲੁਕ ਆਊਟ ਸਰਕਲ ਵੀ ਜਾਰੀ ਕੀਤਾ ਸੀ।
ਨਕਲੀ ਹੈੱਡ ਕਾਂਸਟੇਬਲ ਸਾਥੀ ਸਮੇਤ ਗ੍ਰਿਫਤਾਰ, ਅਫੀਮ ਬਰਾਮਦ (ਵੀਡੀਓ)
NEXT STORY