ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿਚ ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ ਲਈ ਰਜਿਸਟਰੇਸ਼ਨ ਫਾਰਮ ਨੂੰ ਆਸਾਨ ਬਣਾਉਣ ਅਤੇ ਫਾਰਮ ਨੰਬਰ 27 ਦਾ ਪੰਜਾਬੀ ਵਿਚ ਅਨੁਵਾਦ ਵਰਗੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਮੇ ਦੀ ਅਰਜ਼ੀ ’ਤੇ ਕੋਈ ਇਤਰਾਜ਼ ਲੱਗਦਾ ਹੈ ਤਾਂ ਸਬੰਧਤ ਉਸਾਰੀ ਕਾਮੇ ਨੂੰ ਇਸ ਸੰਬੰਧੀ ਐੱਸ.ਐੱਮ.ਐੱਸ. ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਹੁਣ ਕਿਰਤ ਇੰਸਪੈਕਟਰਾਂ ਨੂੰ ਅਰਜ਼ੀ ਪ੍ਰਾਪਤ ਹੋਣ ਦੇ 14 ਦਿਨਾਂ ਦੇ ਅੰਦਰ ਰਜਿਸਟਰੇਸ਼ਨ/ਨਵੀਨੀਕਰਨ ਅਰਜ਼ੀ ’ਤੇ ਕਾਰਵਾਈ ਕਰਨ ਦੀ ਹਦਾਇਤ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ
ਸੌਂਦ ਨੇ ਕਿਹਾ ਕਿ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੇ ਵਜ਼ੀਫ਼ਾ ਯੋਜਨਾ, ਐੱਲ.ਟੀ.ਸੀ. ਯੋਜਨਾ ਅਤੇ ਸ਼ਗਨ ਯੋਜਨਾ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਵੀ ਆਸਾਨ ਬਣਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਵਿੱਤੀ ਸਾਲ 2024-2025 ਦੌਰਾਨ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ 19,055 ਕਾਮਿਆਂ ਨੂੰ ਕੁੱਲ 31.71 ਕਰੋੜ ਰੁਪਏ ਵੰਡੇ ਗਏ ਹਨ। ਇਸੇ ਤਰ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਉਸਾਰੀ ਕਾਮਿਆਂ ਵਿਚ ਕੁੱਲ 19.53 ਕਰੋੜ ਰੁਪਏ ਵੰਡੇ ਗਏ ਹਨ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ
ਕਿਰਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਪੰਜਾਬ ਕਿਰਤ ਭਲਾਈ ਬੋਰਡ ਨੇ 5980 ਲਾਭਪਾਤਰੀਆਂ ਵਿਚ ਕੁੱਲ 15.36 ਕਰੋੜ ਰੁਪਏ ਦੀ ਵੰਡ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਕਾਰਡਾਂ ਅਤੇ ਭਲਾਈ ਸਕੀਮਾਂ ਦੀ ਰਜਿਸਟਰੇਸ਼ਨ/ਨਵੀਨੀਕਰਨ ਵਿਚ ਕਿਰਤੀਆਂ ਦੀਆਂ ਅਰਜ਼ੀਆਂ ’ਤੇ ਲੱਗੇ ਇਤਰਾਜ਼ਾਂ ਨੂੰ ਹੱਲ ਕਰਨ ਵਿਚ ਸਹਾਇਤਾ ਕਰਨ ਲਈ ਸਹਾਇਕ ਕਮਿਸ਼ਨਰ/ਕਿਰਤ ਅਧਿਕਾਰੀ ਦੇ ਦਫ਼ਤਰਾਂ ਵਿਚ ਹੈਲਪ ਡੈਸਕ ਵੀ ਬਣਾਏ ਗਏ ਹਨ।
ਇਹ ਵੀ ਪੜ੍ਹੋ : ਰੱਬ ਦਾ ਕਹਿਰ, ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਨਾਲ ਇਹ ਕੀ ਭਾਣਾ ਵਾਪਰ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 7 ਖ਼ਿਲਾਫ਼ ਮਾਮਲਾ ਦਰਜ
NEXT STORY