ਪਟਿਆਲਾ (ਮਨਦੀਪ ਸਿੰਘ ਜੋਸਨ) : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੋ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਟਿਆਲਾ ਵਿਖੇ ਬੀ.ਐਸ.ਐਨ.ਐਲ ਦੇ ਟਾਵਰ 'ਤੇ ਅੱਜ ਸਵੇਰੇ ਚਾਰ ਵਜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ। ਜਦੋਂ ਪਟਿਆਲਾ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਇਨ੍ਹਾਂ ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ਅਨੇਕਾਂ ਵਾਰ ਘਿਰਾਓ ਕਰਨ ਸਮੇਂ ਬੇਰੁਜ਼ਗਾਰਾਂ ਨੂੰ ਡਾਂਗਾਂ ਝੂਠੇ ਪਰਚੇ ਹੀ ਹਿੱਸੇ ਆਏ ਤੇ ਬਾਅਦ ਵਿੱਚ ਜਦੋਂ ਵੀ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕਰਾਈਆਂ ਗਈਆਂ ਤਾਂ ਉਹ ਮੀਟਿੰਗਾਂ ਬੇਸਿੱਟਾ ਰਹੀਆਂ। ਉਨ੍ਹਾਂ ਮੀਟਿੰਗਾਂ ਵਿੱਚ ਬੇਰੁਜ਼ਗਾਰਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਵੀ ਹੱਥ ਨਹੀਂ ਆਇਆ, ਜਿਸ ਕਰਕੇ ਮਜਬੂਰ ਹੋ ਕੇ ਉਨ੍ਹਾਂ ਨੂੰ ਟਾਵਰਾਂ ਤੇ ਚੜ੍ਹਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: 2022 ’ਚ ਪੰਜਾਬ ’ਚ ‘ਆਪ’ ਨੂੰ ਜਿਤਾਓ, 2024 ’ਚ ਕੇਜਰੀਵਾਲ ਬਣਨਗੇ ਪ੍ਰਧਾਨ ਮੰਤਰੀ : ਬਲਜਿੰਦਰ ਕੌਰ
ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੇ ਕਿਹਾ ਕਿ ਪਹਿਲਾਂ ਸੱਤ ਮਹੀਨੇ ਲਗਾਤਾਰ ਸੰਗਰੂਰ ਪੱਕਾ ਧਰਨਾ ਲਾ ਕੇ ਸੰਘਰਸ਼ ਕਰਕੇ ਅਸੀਂ 2364 ਪੋਸਟਾਂ ਕਢਵਾਈਆਂ, ਜਿਸ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਤਾਂ ਉਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਮੀਦਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਬੀ.ਐੱਡ. ਉਮੀਦਵਾਰਾਂ ਨੂੰ ਈ.ਟੀ.ਟੀ. ਉਮੀਦਵਾਰਾਂ ਦੇ ਬਰਾਬਰ ਵਿਚਾਰਿਆ ਗਿਆ, ਜਦੋਂ ਕਿ ਹੁਣ ਤੱਕ ਸਿਰਫ਼ ਪਹਿਲ ਦੇ ਆਧਾਰ ਤੇ ਈ.ਟੀ.ਟੀ ਦੇ ਉਮੀਦਵਾਰਾਂ ਨੂੰ ਵਿਚਾਰਿਆ ਜਾਂਦਾ ਸੀ। ਫਿਰ ਸਿੱਖਿਆ ਪ੍ਰੋਵਾਈਡਰਾਂ ਨੂੰ ਟੈੱਟ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਦੂਜੇ ਪੇਪਰ ਲਈ ਯੋਗ ਕੀਤਾ ਗਿਆ ਤੇ ਉਨ੍ਹਾਂ ਨੂੰ ਦੂਜੇ ਪੇਪਰ ਵਿੱਚ ਦਸ ਨੰਬਰ ਵੱਧ ਦਿੱਤੇ ਗਏ। ਪਹਿਲਾਂ ਤਾਂ ਪੰਜਾਬ ਸਰਕਾਰ ਵੱਲੋਂ ਭਰਤੀ ਘੱਟ ਗਿਣਤੀ ਵਿੱਚ ਕੱਢੀ ਗਈ ਤੇ ਜੋ ਪੋਸਟਾਂ ਕੱਢੀਆਂ ਗਈਆਂ ਉਹ ਵੀ ਉਨ੍ਹਾਂ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਬੇਰੁਜ਼ਗਾਰਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ ਦੇ ਹੱਕ ਵਿੱਚ ਜਲਦੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।
ਇਹ ਵੀ ਪੜ੍ਹੋ: ਬਾਘਾਪੁਰਾਣਾ ’ਚ ‘ਆਪ’ ਦਾ ਕਿਸਾਨ ਮਹਾ-ਸੰਮੇਲਨ, ਕੈਪਟਨ ਤੇ ਅਕਾਲੀਆਂ ਨੂੰ ਰਗੜੇ
ਇਹ ਹਨ ਮੁੱਖ ਮੰਗਾਂ
1) ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ।
2) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।
ਇਹ ਵੀ ਪੜ੍ਹੋ ਨਸ਼ੇ ਦਾ ਕਹਿਰ, ਸਮਰਾਲਾ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਓਵਰਡੋਜ਼ ਨਾਲ ਮੌਤ
ਮਲੋਟ ਦੀ ਕਮਲਪ੍ਰੀਤ ਨੇ ਬੀਬੀਆਂ ਦੀ ਡਿਸਕਸ ਥ੍ਰੋ ’ਚ ਕੌਮੀ ਰਿਕਾਰਡ ਬਣਾ ਕਿ ਟੋਕੀਓ ਓਲੰਪਿਕ ਲਈ ਕੀਤਾ ਕੋਟਾ ਹਾਸਲ
NEXT STORY