ਨਵੀਂ ਦਿੱਲੀ/ਜਲੰਧਰ/ਚੰਡੀਗੜ੍ਹ- ਪੰਜਾਬ, ਜੰਮੂ-ਕਸ਼ਮੀਰ ਅਤੇ ਦਿੱਲੀ ਐੱਨ. ਸੀ. ਆਰ. ਸਮੇਤ ਪੂਰੇ ਉੱਕਰ ਭਾਰਤ ਵਿਚ ਸ਼ਨੀਵਾਰ ਦੇਰ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ, ਦਿੱਲੀ ਐੱਨ. ਸੀ. ਆਰ. ਇਲਾਕਿਆਂ 'ਚ ਸ਼ਾਮ 7 ਵਜ ਕੇ 8 ਮਿੰਟ 'ਤੇ ਜ਼ਮੀਨ ਹਿੱਲਣ ਕਾਰਨ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੇ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਤੀਬਰਤਾ ਮਾਪੀ ਗਈ ਹੈ। ਇਸ ਦੇ ਮੁੱਖ ਕੇਂਦਰ ਅਫ਼ਗਾਨਿਸਤਾਨ ਰਿਹਾ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਜਾਨੀ-ਮਾਲੀ ਨੁਕਸਾਨ ਹੋਣ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
ਜੰਮੂ-ਕਸ਼ਮੀਰ 'ਚ ਵੀ ਕੰਬੀ ਧਰਤੀ
ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਹ ਝਟਕੇ ਕੁਝ ਸੈਕਿੰਡ ਤੱਕ ਹੀ ਰਹੇ ਪਰ ਇਨ੍ਹਾਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਲੋਕ ਘਬਰਾ ਕੇ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। ਦਿੱਲੀ-NCR ਦੀਆਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਝਟਕਿਆਂ ਨੂੰ ਬਹੁਤ ਸਾਫ਼ ਮਹਿਸੂਸ ਕੀਤਾ। ਕਈ ਥਾਵਾਂ 'ਤੇ ਲੋਕ ਪਾਰਕਾਂ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਇਕੱਠੇ ਹੋ ਗਏ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਪੱਖੇ ਅਤੇ ਫਰਨੀਚਰ ਅਚਾਨਕ ਹਿੱਲਣ ਲੱਗ ਪਏ ਸਨ।
ਇਹ ਵੀ ਪੜ੍ਹੋ: ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
NEXT STORY