ਨੈਸ਼ਨਲ ਡੈਸਕ- ਸ਼ਨੀਵਾਰ ਦੁਪਹਿਰ 12.21 ਵਜੇ ਦੇ ਨੇੜੇ-ਤੇੜੇ ਚੰਡੀਗੜ੍ਹ ਅਤੇ ਜੰਮੂ ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਜੰਮੂ ਕਸ਼ਮੀਰ 'ਚ ਭੂਚਾਲ ਦੀ ਤੀਬਰਤਾ 5.9 ਮਾਪੀ ਗਈ, ਜਦੋਂ ਕਿ ਚੰਡੀਗੜ੍ਹ 'ਚ 4.7 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਨਾਲ ਕੁਝ ਦੇਰ ਲਈ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ 'ਚੋਂ ਬਾਹਰ ਨਿਕਲ ਗਏ।
ਇਹ ਵੀ ਪੜ੍ਹੋ : ਬਾਰਾਤ ਲੈ ਕੇ ਜਾ ਰਹੇ ਲਾੜੇ ਦਾ ਫ਼ਿਰ ਗਿਆ ਦਿਮਾਗ, ਗੱਡੀ ਰੁਕਵਾ ਕੇ ਜੋ ਕੀਤਾ, ਪਰਿਵਾਰ ਦੀਆਂ ਨਿਕਲ ਗਈਆਂ ਚੀਕਾਂ
ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਰਿਹਾ ਪਰ ਇਸ ਨੂੰ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਅਤੇ ਨੇੜੇ-ਤੇੜੇ ਦੇ ਖੇਤਰਾਂ 'ਚ ਮਹਿਸੂਸ ਕੀਤਾ ਗਿਆ। ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ 'ਚ ਵੀ ਹੱਲਚੱਲ ਮਹਿਸੂਸ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸਾਖੀ ਮੌਕੇ ਬਿਆਸ ਦਰਿਆ 'ਚ ਡੁੱਬੇ ਤੀਜੇ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
NEXT STORY