ਜਲੰਧਰ : ਸ਼ੁੱਕਰਵਾਰ ਸ਼ਾਮ ਲਗਭਗ 5.12 'ਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਜਲਾਲਾਬਾਦ, ਤਰਨਤਾਰਨ ਅਤੇ ਹੋਰ ਜ਼ਿਲਿਆਂ ਵਿਚ ਵੀ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਹਿੰਦੂਕਸ਼ ਦੱਸਿਆ ਜਾ ਰਿਹਾ ਹੈ।
ਪੰਜਾਬ ਤੋਂ ਇਲਾਵਾ ਦਿੱਲੀ, ਚੰਡੀਗੜ੍ਹ, ਹਰਿਆਣਾ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਖਬਰ ਲਿਖੇ ਜਾਣ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਸੀ।
ਸਰਕਾਰੀ ਵਿਭਾਗਾਂ 'ਤੇ ਕਰੋੜਾਂ ਰੁਪਏ ਬਿਜਲੀ ਬਿੱਲ ਬਕਾਇਆ
NEXT STORY