ਜਲੰਧਰ/ਅੰਮ੍ਰਿਤਸਰ (ਧਵਨ) - ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ. ਟੀ.) ਡਾ. ਸੀਮਾ ਖੰਨਾ ਨੇ ਐਤਵਾਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਦਾ ਦੌਰਾ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਅਰਦਾਸ ਕੀਤੀ।
ਪਾਵਨ ਦਰਬਾਰ ਸਾਹਿਬ ਪਹੁੰਚਣ ’ਤੇ ਡਾ. ਖੰਨਾ ਨੇ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਨਤਮਸਤਕ ਹੋ ਕੇ ਅਰਦਾਸ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਮਾਂ ਬਿਤਾਇਆ, ਜਿੱਥੇ ਉਨ੍ਹਾਂ ਨੇ ਇਲਾਹੀ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਡਾ. ਸੀਮਾ ਖੰਨਾ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਵਿਚ ਵੀ ਮੱਥਾ ਟੇਕਿਆ। ਮੰਦਰ ਵਿਚ ਉਨ੍ਹਾਂ ਨੇ ਪੂਜਾ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਲਵਿੰਦਰਜੀਤ ਸਿੰਘ ਸਮੇਤ ਚੋਣ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਏਸ਼ੀਆ ਹਾਕੀ ਕੱਪ 'ਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
NEXT STORY