ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਦੇਸ਼ ਵਿੱਚ ਕਥਿਤ ਕਰੋੜਾਂ ਰੁਪਏ ਦੇ ਕ੍ਰਿਪਟੋ ਨਿਵੇਸ਼ ਧੋਖਾਧੜੀ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ ਵੱਡੀ ਕਾਰਵਾਈ ਕੀਤੀ ਗਈ। ਜੰਮੂ ਤੋਂ ਪਹੁੰਚੀ ਈਡੀ ਦੀ ਟੀਮ ਨੇ ਸ਼ਹਿਰ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਰਹਿਣ ਵਾਲੇ ਸੁਨੀਲ ਸ਼ਰਮਾ ਦੇ ਘਰ ਛਾਪੇਮਾਰੀ ਕਰਦਿਆਂ ਲਗਭਗ 4 ਘੰਟੇ ਤੱਕ ਤਲਾਸ਼ੀ ਲਈ। ਇਸ ਕਾਰਵਾਈ ਦੌਰਾਨ ਟੀਮ ਨੇ ਘਰ ਵਿੱਚ ਮੌਜੂਦ ਦਸਤਾਵੇਜ਼ਾਂ ਅਤੇ ਡਿਜੀਟਲ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਕੁਝ ਅਹਿਮ ਦਸਤਾਵੇਜ਼ ਤੇ ਡਿਜੀਟਲ ਸਬੂਤ ਆਪਣੇ ਕਬਜ਼ੇ ਵਿੱਚ ਲਏ ਗਏ।

ਜਾਣਕਾਰੀ ਅਨੁਸਾਰ ਜੰਮੂ ਤੋਂ ਆਈ ਇਸ ਟੀਮ ਵਿੱਚ 6 ਈਡੀ ਅਧਿਕਾਰੀ ਅਤੇ ਸੀਆਰਪੀਐੱਫ ਦੇ ਜਵਾਨਾਂ ਸਮੇਤ ਕੁੱਲ 13 ਮੈਂਬਰ ਸ਼ਾਮਲ ਸਨ, ਜੋ ਤਿੰਨ ਵਾਹਨਾਂ ਵਿੱਚ ਪਠਾਨਕੋਟ ਪਹੁੰਚੇ ਸਨ। ਟੀਮ ਵੱਲੋਂ ਸੁਨੀਲ ਸ਼ਰਮਾ ਦੇ ਘਰ ਦੀ ਤਲਾਸ਼ੀ ਲੈਣ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਹਾਲਾਂਕਿ ਇਸ ਕਾਰਵਾਈ ਦੌਰਾਨ ਪਠਾਨਕੋਟ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਹੋਣ ਦੀ ਖ਼ਬਰ ਨਹੀਂ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਕ੍ਰਿਪਟੋ ਸਟਾਈਲੋ ਨਾਮਕ ਕੰਪਨੀ ਨਾਲ ਜੁੜੇ ਕਥਿਤ ਨਿਵੇਸ਼ ਘੁਟਾਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਕੰਪਨੀ ਦੇ ਮਾਲਕ 'ਤੇ ਦੋਸ਼ ਹਨ ਕਿ ਉਸ ਨੇ ਲੋਕਾਂ ਨੂੰ ਆਨਲਾਈਨ ਨਿਵੇਸ਼ ਰਾਹੀਂ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਵੱਡੀ ਰਕਮ ਨਿਵੇਸ਼ ਕਰਵਾਈ ਅਤੇ ਬਾਅਦ ਵਿੱਚ ਲੋਕਾਂ ਨਾਲ ਧੋਖਾਧੜੀ ਕੀਤੀ। ਇਸ ਮਾਮਲੇ ਵਿੱਚ ਲਗਭਗ ਕਰੋੜਾਂ ਰੁਪਏ ਦੀ ਕਥਿਤ ਠੱਗੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਪਰ ਈਡੀ ਵੱਲੋਂ ਅਜੇ ਤੱਕ ਇਸ ਰਕਮ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ ਵਾਪਰੀ ਹੈਰਾਨ ਕਰਦੀ ਘਟਨਾ! ਪੂਰਾ ਮਾਮਲਾ ਜਾਣ ਰਹਿ ਜਾਓਗੇ ਦੰਗ
ਸੂਤਰਾਂ ਅਨੁਸਾਰ ਸੁਨੀਲ ਸ਼ਰਮਾ ਦੇ ਕੰਪਨੀ ਮਾਲਕ ਦੇ ਵਪਾਰਕ ਸਬੰਧ ਦੱਸੇ ਜਾ ਰਹੇ ਹਨ। ਸੁਨੀਲ ਸ਼ਰਮਾ ਦੀ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇਕ ਫੈਕਟਰੀ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਦੋਵਾਂ ਨੇ ਮਿਲ ਕੇ ਸਟਾਈਲੋ ਟਾਇਲਸ ਨਾਮਕ ਫੈਕਟਰੀ ਵੀ ਸ਼ੁਰੂ ਕੀਤੀ ਸੀ। ਇਸੇ ਵਪਾਰਕ ਸਾਂਝ ਦੇ ਚੱਲਦਿਆਂ ਈਡੀ ਵੱਲੋਂ ਸੁਨੀਲ ਸ਼ਰਮਾ ਦੇ ਘਰ ਦੀ ਤਲਾਸ਼ੀ ਲਈ ਗਈ ਹੈ। ਹਾਲਾਂਕਿ ਜਾਂਚ ਵਿੱਚ ਉਸ ਦੀ ਅਸਲ ਭੂਮਿਕਾ ਬਾਰੇ ਏਜੰਸੀ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਸ 'ਤੇ ਕੀਤੀ ਫਾਇਰਿੰਗ: ਜਵਾਬੀ ਕਾਰਵਾਈ 'ਚ ਮੁਲਜ਼ਮ ਜ਼ਖ਼ਮੀ, 3 ਹਥਿਆਰ ਬਰਾਮਦ
NEXT STORY