ਬਨੂੜ (ਗੁਰਪਾਲ) : ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ 'ਤੇ ਸਥਿਤ ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ 'ਤੇ ਈ. ਡੀ. ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਟੀਮ ਸਵੇਰੇ ਸਾਢੇ 9 ਵਜੇ ਦੇ ਕਰੀਬ ਹਸਪਤਾਲ ਵਿਚ ਹਰਿਆਣਾ ਨੰਬਰ ਦੀਆਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਪਹੁੰਚੀ। ਟੀਮ ਨੇ ਹਸਪਤਾਲ ਦਾ ਰਿਕਾਰਡ ਆਪਣੇ ਕਬਜ਼ੇ ਵਿਚ ਲੈ ਕੇ ਜਾਚ ਸ਼ੁਰੂ ਕਰ ਦਿੱਤੀ ਅਤੇ ਇਸ ਰੇਡ ਬਾਰੇ ਪ੍ਰਬੰਧਕਾਂ ਨੂੰ ਪਤਾ ਲੱਗਣ 'ਤੇ ਉਹ ਹਸਪਤਾਲ ਵਿਚੋਂ ਰਫੂਚੱਕਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਏ ਨਵੇਂ ਹੁਕਮ, ਹੁਣ ਹਰ ਹਾਲ 'ਚ ਕਰਨਾ ਹੋਵੇਗਾ ਇਹ ਕੰਮ, ਨਹੀਂ ਤਾਂ ਹੋਵੇਗੀ ਕਾਰਵਾਈ
ਇਸ ਟੀਮ ਵਿਚ 8 ਤੋਂ 10 ਮੈਂਬਰ ਸ਼ਾਮਲ ਹਨ ਜੋ ਕਿ ਖ਼ਬਰ ਲਿਖੇ ਜਾਣ ਤੱਕ ਰਿਕਾਰਡ ਦੀ ਜਾਂਚ ਕਰ ਰਹੇ ਸਨ। ਹਸਪਤਾਲ ਵਿਚ ਮੀਡੀਆ ਦੇ ਦਾਖਲੇ 'ਤੇ ਪਾਬੰਦੀ ਲਗਾਈ ਗਈ ਅਤੇ ਹਰੇਕ ਵਿਅਕਤੀ ਨੂੰ ਪੁੱਛ ਗਿੱਛ ਕਰਨ ਉਪਰੰਤ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਗਿਆਨ ਸਾਗਰ ਹਸਪਤਾਲ ਪਹਿਲਾਂ ਵੀ ਵਿਵਾਦਾਂ ਵਿਚ ਘਿਰਿਆ ਹੋਣ ਕਾਰਨ ਬੰਦ ਹੋ ਗਿਆ ਸੀ ਅਤੇ ਹੁਣ ਮੁੜ ਚਾਲੂ ਹੋ ਗਿਆ ਹੈ। ਟੀਮ ਪਹੁੰਚਣ 'ਤੇ ਹੁਣ ਮੁੜ ਵਿਵਾਦਾਂ ਵਿਚ ਘਿਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇ ਹੁਣ ਪੰਜਾਬ 'ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ
NEXT STORY