ਲੁਧਿਆਣਾ (ਗੌਤਮ) : ਪੰਜਾਬ 'ਚ ਕੇਬਲ ਮਾਫ਼ੀਆ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕੇਬਲ ਟੀ. ਵੀ. ਚੈਨਲ ਫਾਸਟਵੇਅ ਦੇ ਕੰਪਲੈਕਸਾਂ, ਦਫ਼ਤਰਾਂ ਅਤੇ ਸਬੰਧਿਤ ਥਾਵਾਂ 'ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਈ. ਡੀ. ਵੱਲੋਂ ਇੱਕੋ ਵੇਲੇ ਪੰਜਾਬ ਦੀਆਂ 8 ਥਾਵਾਂ 'ਤੇ ਇਹ ਛਾਪੇਮਾਰੀ ਕੀਤੀ। ਈ. ਡੀ. ਵੱਲੋਂ ਘਰਾਂ ਅਤੇ ਦਫ਼ਤਰਾਂ ਦੇ ਸਾਰੇ ਰਿਕਾਰਡ ਖੰਗਾਲੇ ਜਾ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਛਾਪੇਮਾਰੀ ਬਾਰੇ ਕੁੱਝ ਬੋਲਣ ਲਈ ਤਿਆਰ ਨਹੀਂ ਹੈ। ਇਸ ਨੂੰ ਲੈ ਕੇ ਦੇਰ ਸ਼ਾਮ ਤੱਕ ਕਾਰਵਾਈ ਚੱਲਣ ਦੀ ਸੰਭਾਵਨਾ ਹੈ। ਈ. ਡੀ. ਦੀਆਂ ਟੀਮਾਂ ਨੇ ਜਲੰਧਰ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਦਿੱਲੀ ਦੇ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ 'ਚ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨਾਲ ਹੋਈ ਧੱਕਾ-ਮੁੱਕੀ
NEXT STORY