ਗੁਰਦਾਸਪੁਰ (ਗੁਰਪ੍ਰੀਤ) - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਈ.ਡੀ. ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ ਅਤੇ ਵਿਰੋਧੀ ਆਗੂ ਮੁੱਖ ਮੰਤਰੀ ਚੰਨੀ ’ਤੇ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦੇ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਰੇਡ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੋਣਾਂ ’ਚ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਮਨੀ ਤੇ ਹਨੀ ਫੜੇ ਗਏ, ਹੁਣ ਚੰਨੀ ਦੀ ਵਾਰੀ
ਮਜੀਠੀਆ ਅਤੇ ਕੈਪਟਨ ’ਤੇ ਤੰਜ ਕੱਸਦੇ ਹੋਏ ਰੰਧਾਵਾ ਨੇ ਕਿਹਾ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਬਿਕਰਮ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਕੀਤੀ ਜਾਵੇ, ਕਿਉਂਕਿ ਉਨ੍ਹਾਂ ’ਤੇ ਈ.ਡੀ. ਵਲੋਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਕਿਸੇ ਨੂੰ ਡਰਾ ਅਤੇ ਧਮਕਾ ਕੇ ਨਹੀਂ ਕਰਵਾਉਣੀਆਂ ਚਾਹੀਦੀਆਂ। ਈ.ਡੀ. ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਇਸ ਤੋਂ ਇਲਾਵਾ ਸੁਨੀਲ ਜਾਖੜ ਦੇ ਮੁੱਖ ਮੰਤਰੀ ਦੀ ਵੋਟਿੰਗ ਦੇ ਦਿੱਤੇ ਬਿਆਨ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਐਲਾਨ ਹਾਈ ਕਮਾਂਡ ਵਲੋਂ ਕੀਤਾ ਗਿਆ ਸੀ ਅਤੇ ਇਸ ਲਈ ਵੋਟਿੰਗ ਅਹਿਮ ਨਹੀਂ ਸੀ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੁਝ ਦਿਨਾਂ ਤੱਕ ਰਾਹੁਲ ਗਾਂਧੀ ਪੰਜਾਬ ਦੀ ਫੇਰੀ ’ਤੇ ਆ ਰਹੇ ਹਨ, ਜਿਨ੍ਹਾਂ ਵਲੋਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
NEXT STORY