ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਰਣਦੀਪ ਸੁਰਜੇਵਾਲਾ ਵਲੋਂ ਅੱਜ ਵਿਸ਼ੇਸ਼ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਕਈ ਵੱਡੇ ਇਲਜ਼ਾਮ ਲਗਾਏ। ਅੱਜ ਈ. ਡੀ. ਵਲੋਂ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਜੋ ਛਾਪੇਮਾਰੀ ਕੀਤੀ ਗਈ, ਦੇ ਸਬੰਧ ’ਚ ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਤੋਂ ਬਦਲਾ ਲੈ ਰਹੀ ਹੈ। ਪੰਜਾਬ ’ਚ ਅਨੁਸੂਚਿਤ ਜਾਤ ਦਾ ਮੁੱਖ ਮੰਤਰੀ ਹੈ, ਜਿਸ ਕਰਕੇ ਈ.ਡੀ ਵਲੋਂ ਰੇਡ ਮਰਵਾਈ ਗਈ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਕੇਜਰੀਵਾਲ ਮਿਲਕੇ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਹ ਪੰਜਾਬ ਦੇ ਮੁੱਖ ਮੰਤਰੀ ਚੰਨੀ ’ਤੇ ਨਹੀਂ ਸਗੋਂ ਪੂਰੇ ਪੰਜਾਬ ਦੇ ਲੋਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ’ਤੇ ਭਾਜਪਾ ਵਲੋਂ ਕਈ ਇਲਜ਼ਾਮ ਲਗਾਏ ਜਾ ਰਹੇ ਹਨ, ਜੋ ਗ਼ਲਤ ਹੈ। ਪੰਜਾਬ ਦੀ ਕਾਂਗਰਸ ਸਰਕਾਰ ’ਤੇ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ’ਚ ਕਾਂਗਰਸ ਨੂੰ ਵੋਟ ਪਾ ਕੇ ਦੇਣਗੇ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
NEXT STORY