ਮੋਗਾ (ਗੋਪੀ, ਕਸ਼ਿਸ਼) : ਆਮ ਆਦਮੀ ਪਾਰਟੀ ਵੱਲੋਂ ਕੁੱਝ ਦਿਨ ਪਹਿਲਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ 'ਚ ਮੋਗਾ ਤੋਂ ਮੌਜੂਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਵੀ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉੱਥੇ ਹੀ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਰੇਡ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਹਿਲਾਂ ਵਾਲੇ ਫਲੈਟਾਂ ਜੋ ਕਿ ਮੋਗਾ ਲੁਧਿਆਣਾ ਰੋਡ 'ਤੇ ਸਥਿਤ ਹੈ, ਉੱਥੇ ਰੇਡ ਕੀਤੀ ਗਈ, ਉਸ ਉਪਰੰਤ ਉਨ੍ਹਾਂ ਦੇ ਘਰ 'ਚ ਈ. ਡੀ. ਦੀ ਰੇਡ ਜਾਰੀ ਹੈ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਈ. ਡੀ. ਦੀਆਂ ਟੀਮਾਂ ਰਾਤ ਢਾਈ ਵਜੇ ਤੋਂ ਹੀ ਵਿਧਾਇਕਾ ਦੇ ਘਰ ਪੁੱਜੀਆਂ ਹੋਈਆਂ ਹਨ ਅਤੇ ਉਦੋਂ ਤੋਂ ਹੀ ਰੇਡ ਚੱਲ ਰਹੀ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਦੀ ਕੋਈ ਵੀ ਅਧਿਕਾਰਤ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਨੌਕਰੀ 'ਤੇ ਬਹਾਲ ਕਰਨ ਦੇ ਹੁਕਮ
ਮਿਲੀ ਜਾਣਕਾਰੀ ਮੁਤਾਬਕ ਈ. ਡੀ. ਦੇ ਨਾਲ ਸੀ. ਆਰ. ਪੀ. ਐੱਫ. ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਘਰ ਅਤੇ ਫਲੈਟਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਬੰਧਿਤ ਟਿਕਾਣਿਆਂ ’ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਫਿਲਹਾਲ ਇਸ ਸਾਰੇ ਘਟਨਾਕ੍ਰਮ 'ਤੇ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਸੰਗਰੂਰ ’ਚ ਭਖੇਗਾ ਚੋਣ ਅਖਾੜਾ
NEXT STORY