ਜਲੰਧਰ (ਭਾਸ਼ਾ)- ਇਸ ਸਾਲ ਅਮਰੀਕਾ ਵੱਲੋਂ ਦੇਸ਼ ਨਿਕਾਲਾ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਸਬੰਧਤ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਬੁੱਧਵਾਰ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਦੇ ਘੱਟੋ-ਘੱਟ 11 ਸ਼ਹਿਰ ਜਿਨ੍ਹਾਂ ’ਚ ਅੰਮ੍ਰਿਤਸਰ, ਸੰਗਰੂਰ, ਪਟਿਆਲਾ ਮੋਗਾ, ਅੰਬਾਲਾ, ਕੁਰੂਕਸ਼ੇਤਰ ਤੇ ਕਰਨਾਲ ਸ਼ਾਮਲ ਹਨ ,’ਚ ਸ਼ੱਕੀਆਂ ਅਤੇ ਏਜੰਟਾਂ ਦੇ ਦਫਤਰਾਂ ਤੇ ਘਰਾਂ ’ਤੇ ਮਨੀ ਲਾਂਡਰਿੰਗ ਰੋਕਥਾਮ ਐਕਟ ਅਧੀਨ ਤਲਾਸ਼ੀਆਂ ਲਈਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - Punjab: ਬੋਰੇ 'ਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ ਸਨਸਨੀਖੇਜ਼ ਖ਼ੁਲਾਸਾ, ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਪੂਰਾ ਮਾਮਲਾ
ਮਨੀ ਲਾਂਡਰਿੰਗ ਦਾ ਮਾਮਲਾ ਪੰਜਾਬ ਤੇ ਹਰਿਆਣਾ ਪੁਲਸ ਵੱਲੋਂ ਟ੍ਰੈਵਲ/ਵੀਜ਼ਾ ਏਜੰਟਾਂ ਤੇ ਵਿਚੋਲਿਆਂ ਵਿਰੁੱਧ ਦਰਜ 17 ਐੱਫ. ਆਈ.ਆਰਜ਼ .ਤੋਂ ਪੈਦਾ ਹੋਇਆ ਹੈ ਜਿਨ੍ਹਾਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰਨ ਵਾਲੇ ਵੱਖ-ਵੱਖ ਲੋਕਾਂ ਨਾਲ ਧੋਖਾਦੇਹੀ ਕੀਤੀ ਸੀ। ਇਸ ਸਾਲ ਫਰਵਰੀ ’ਚ ਇਨ੍ਹਾਂ ਦੋਵਾਂ ਸੂਬਿਆਂ ਤੇ ਕੁਝ ਹੋਰ ਕਈ ਖੇਤਰਾਂ ਦੇ ਭਾਰਤੀਆਂ ਨੂੰ ਅਮਰੀਕੀ ਫੌਜੀ ਜਹਾਜ਼ਾਂ ’ਚ ਭਾਰਤ ਭੇਜ ਦਿੱਤਾ ਗਿਆ ਸੀ। ਬਾਅਦ ’ਚ ਈ. ਡੀ. ਨੇ ਕੁਝ ਡਿਪੋਰਟੀਆਂ ਦੇ ਬਿਆਨ ਦਰਜ ਕੀਤੇ ਸਨ।
ਸੂਤਰਾਂ ਨੇ ਕਿਹਾ ਕਿ ਇਨ੍ਹਾਂ ਬਿਆਨਾਂ ਤੇ ਸਬੰਧਤ ਜਾਂਚਾਂ ਨੇ ਕੁਝ ਸ਼ੱਕੀਆਂ ਦੇ ਨਾਂ ਸਾਹਮਣੇ ਲਿਆਂਦੇ ਹਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਮਾਸੂਮ ਲੋਕਾਂ ਨੂੰ ਏਜੰਟ ਨਿਸ਼ਾਨਾ ਬਣਾਉਂਦੇ ਸਨ ਅਤੇ ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦਾ ਝੂਠਾ ਵਾਅਦਾ ਕਰ ਕੇ ਹਰੇਕ ਵਿਅਕਤੀ ਤੋਂ 45-50 ਲੱਖ ਰੁਪਏ ਵਸੂਲਦੇ ਸਨ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਸੂਤਰਾਂ ਨੇ ਕਿਹਾ ਕਿ ਏਜੰਟ ਇਨ੍ਹਾਂ ਲੋਕਾਂ ਨੂੰ ਧੋਖਾ ਦਿੰਦੇ ਸਨ । ਉਨ੍ਹਾਂ ਨੂੰ ਸਮੱਗਲਰਾਂ ਤੇ ਮਾਫੀਆ ਰਾਹੀਂ ਖਤਰਨਾਕ/ਜੰਗਲ ਦੇ ਰਸਤਿਆਂ ਰਾਹੀਂ ਕਈ ਦੇਸ਼ਾਂ ਦੀਆਂ ਸਰਹੱਦਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰ ਕੇ ‘ਡੰਕੀ ਰੂਟ ’ (ਗੈਰ-ਕਾਨੂੰਨੀ ਰਸਤੇ) ਰਾਹੀਂ ਅਮਰੀਕਾ ਭੇਜਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਮੱਗਲਰਾਂ ਤੇ ਮਾਫੀਆ ਨਾਲ ਮਿਲ ਕੇ ਇਹ ਏਜੰਟ ਅਮਰੀਕਾ ਜਾਣ ਵਾਲੇ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਅਜਿਹੀ ਖਤਰਨਾਕ ਸਥਿਤੀ ਪੈਦਾ ਕਰਦੇ ਸਨ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਪੈਸੇ ਦੇਣ ਲਈ ਮਜਬੂਰ ਕੀਤਾ ਜਾਂਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰੂਤੀ ਅਗਰਵਾਲ ਮਾਪਿਆਂ, ਸਕੂਲ ਅਤੇ ਹਲਕੇ ਦਾ ਬਣੀ ਮਾਣ
NEXT STORY