ਤਾਰਾਗੜ/ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਤੜਕੇ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ 'ਚ ਸਥਿਤ ਕੁਝ ਕਰੈਸ਼ਰ ਯੂਨਿਟਾਂ ਅਤੇ ਤਾਰਾਗੜ ਇਲਾਕੇ ਦੇ ਇੱਕ ਪ੍ਰਾਪਰਟੀ ਡੀਲਰ ਘਰ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ ਈਡੀ ਦੇ ਅਧਿਕਾਰੀਆਂ ਨੇ ਸਥਾਨਕ ਪੁਲਸ ਅਤੇ ਸੁਰੱਖਿਆ ਬਲਾਂ ਦੀ ਮੌਜੂਦਗੀ 'ਚ ਕਾਰਵਾਈ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ
ਰੇਡ ਦੌਰਾਨ ਸਬੰਧਿਤ ਥਾਵਾਂ ਤੋਂ ਦਸਤਾਵੇਜ਼ਾਂ, ਵਿੱਤੀ ਰਿਕਾਰਡਾਂ ਅਤੇ ਹੋਰ ਮਹੱਤਵਪੂਰਨ ਰਿਕਾਰਡਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਅਤੇ ਨਾ ਹੀ ਰੇਡ ਦੇ ਕਾਰਨਾਂ ਬਾਰੇ ਕੋਈ ਟਿੱਪਣੀ ਕੀਤੀ ਹੈ। ਛਾਪੇਮਾਰੀ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਚਰਚਾਵਾਂ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਖ਼ਬਰ ਲਿਖੇ ਜਾਣ ਤੱਕ ਈਡੀ ਦੀ ਕਾਰਵਾਈ ਜਾਰੀ ਸੀ ਅਤੇ ਅਧਿਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
NEXT STORY