ਜਲੰਧਰ (ਸੋਨੂੰ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਤਲਬ ਕੀਤਾ ਹੈ। ਇਹ ਮਾਮਲਾ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਇਕ ਕੰਪਨੀ ਨੂੰ 40 ਏਕੜ ਜ਼ਮੀਨ ਅਲਾਟ ਕਰਨ ਨਾਲ ਸਬੰਧਤ ਹੈ।
ਈ. ਡੀ. ਅਧਿਕਾਰੀਆਂ ਨੇ ਉਨ੍ਹਾਂ ਨੂੰ ਮੰਤਰੀ ਦੀ ਕੰਪਨੀ, ਰਿਤੇਸ਼ ਪ੍ਰਾਪਰਟੀਜ਼ ਇੰਡਸਟਰੀਜ਼ ਲਿਮਟਿਡ, ਜੋ ਹੁਣ ਹੈਂਪਟਨ ਸਕਾਈ ਰਿਐਲਟੀ ਦੇ ਬੈਨਰ ਹੇਠ ਕੰਮ ਕਰਦੀ ਹੈ, ਨੂੰ ਜਾਰੀ ਜਾਇਦਾਦ ਦੀ ਪ੍ਰਵਾਨਗੀ ਅਤੇ ਅਲਾਟਮੈਂਟ ਪੱਤਰ ਦੇ ਰਿਕਾਰਡ ਨਾਲ ਆਪਣੇ ਜਲੰਧਰ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ ਹੋਏ ਖ਼ੁਲਾਸੇ
ਮੰਤਰੀ ਅਰੋੜਾ ਨੂੰ ਈ. ਡੀ. ਨੇ 9 ਮਈ ਨੂੰ ਉਨ੍ਹਾਂ ਦੇ ਚੰਡੀਗੜ੍ਹ ਵਾਲੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ। ਗੁਰੂਗ੍ਰਾਮ ਦੀ ਇਕ ਵਿਸ਼ੇਸ਼ ਈ. ਡੀ. ਅਦਾਲਤ ਨੇ 17 ਜੂਨ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ 'ਚ ਉਨ੍ਹਾਂ ਦੇ ਸਬੂਤਾਂ ਨਾਲ ਛੇੜਛਾੜ ਦੇ ਸੰਭਾਵੀ ਜੋਖਮ ਦਾ ਹਵਾਲਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
NEXT STORY