ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਇਸ ਵਿਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਗੁਣਵੱਤਾ ’ਚ ਸੁਧਾਰ ਲਿਆਉਣ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੱਤਰ ਅਨੁਸਾਰ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਇਸ ਸੰਦਰਭ ’ਚ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ’ਚ ਪੀਣ ਵਾਲੇ ਪਾਣੀ ਦੀ ਸਹੂਲਤ, ਉਮਰ ਦੇ ਹਿਸਾਬ ਨਾਲ ਡੈਸਕ, ਪਖਾਨੇ, ਪੇਂਟ ਕੀਤੀਆਂ ਚਾਰਦੀਵਾਰੀਆਂ ਦੀ ਹਾਲਤ ਦਾ ਜਾਇਜ਼ਾ ਲੈਣਾ ਜ਼ਰੂਰੀ ਹੈ। ਡੀ. ਜੀ. ਐੱਸ. ਈ. ਨੇ ਸਪੱਸ਼ਟ ਕੀਤਾ ਕਿ ਸਾਰੇ ਡੀ. ਈ. ਓਜ਼ ਨੂੰ ਪਹਿਲਾਂ ਹੀ ਗੂਗਲ ਫਾਰਮ ਰਾਹੀਂ ਰਿਪੋਰਟ ਜਮ੍ਹਾ ਕਰਾਉਣ ਲਈ ਨਿਰਦੇਸ਼ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਉੱਠੀ ਇਹ ਮੰਗ
ਹਾਲਾਂਕਿ ਪ੍ਰਾਪਤ ਜਾਣਕਾਰੀ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਕਈ ਸਕੂਲਾਂ ਦੀਆਂ ਰਿਪੋਰਟਾਂ ਅਜੇ ਵੀ ਪੈਂਡਿੰਗ ਹਨ। ਪੱਤਰ ’ਚ ਬਕਾਇਆ ਰਿਪੋਰਟਾਂ ਵਾਲੇ ਸਕੂਲਾਂ ਦਾ ਜ਼ਿਲਾਵਾਰ ਵੇਰਵਾ ਪੇਸ਼ ਕੀਤਾ ਗਿਆ ਹੈ। ਡੀ. ਜੀ. ਐੱਸ. ਈ. ਨੇ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਿਪੋਰਟਾਂ ਤੁਰੰਤ ਜਮ੍ਹਾ ਕਰਵਾਈਆਂ ਜਾਣ ਤਾਂ ਜੋ ਸਕੂਲਾਂ ’ਚ ਸੁਧਾਰਾਤਮਕ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਪੰਜਾਬ ਸਰਕਾਰ ਵਲੋਂ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ
ਕਈ ਜ਼ਿਲ੍ਹਿਆਂ ਦੇ ਸਕੂਲਾਂ ਨੇ ਹਾਲੇ ਨਹੀਂ ਭੇਜੀ ਰਿਪੋਰਟ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕੁੱਲ 2630 ਸਕੂਲਾਂ ਦੀਆਂ ਰਿਪੋਰਟਾਂ ਅਜੇ ਵੀ ਪੈਂਡਿੰਗ ਹਨ। ਇਨ੍ਹਾਂ ’ਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਰਗੇ ਵੱਡੇ ਜ਼ਿਲ੍ਹਿਆਂ ਦੇ ਸਕੂਲ ਸ਼ਾਮਲ ਹਨ। ਅੰਮ੍ਰਿਤਸਰ ’ਚ 73, ਬਰਨਾਲਾ ’ਚ 6, ਬਠਿੰਡਾ ’ਚ 8, ਫਰੀਦਕੋਟ ’ਚ 49, ਫਤਿਹਗੜ੍ਹ ਸਾਹਿਬ ’ਚ 19, ਫਾਜ਼ਿਲਕਾ ’ਚ 79, ਫਿਰੋਜ਼ਪੁਰ ’ਚ 79, ਗੁਰਦਾਸਪੁਰ ’ਚ 165, ਹੁਸ਼ਿਆਰਪੁਰ ’ਚ 246, ਜਲੰਧਰ ’ਚ 169, ਲੁਧਿਆਣਾ ’ਚ 209, ਕਪੂਰਥਲਾ 124, ਮਾਲੇਰਕੋਟਲਾ ’ਚ 48, ਮਾਨਸਾ ’ਚ 3, ਮੋਗਾ ’ਚ 187, ਸ੍ਰੀ ਮੁਕਤਸਰ ਸਾਹਿਬ ’ਚ 94, ਪਠਾਨਕੋਟ ’ਚ 6, ਪਟਿਆਲਾ ’ਚ 313, ਰੂਪਨਗਰ ’ਚ 228, ਐੱਸ. ਬੀ. ਐੱਸ. ਨਗਰ ’ਚ 34, ਸੰਗਰੂਰ ’ਚ 392, ਐੱਸ. ਏ. ਐੱਸ. ਨਗਰ ’ਚ 22 ਅਤੇ ਤਰਨਤਾਰਨ ’ਚ 38 ਸਕੂਲਾਂ ਦੀਆਂ ਰਿਪੋਰਟਾਂ ਅਜੇ ਵੀ ਪੈਂਡਿੰਗ ਹਨ। ਕੁੱਲ ਮਿਲਾ ਕੇ ਪੰਜਾਬ ਦੇ 2630 ਸਕੂਲਾਂ ਦੀ ਰਿਪੋਰਟ ਅਜੇ ਤੱਕ ਪੇਸ਼ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਣ ਵਾਲੀ ਬੁਲੇਟ ਟਰੇਨ ਦਾ ਰੂਟ ਆਇਆ ਸਾਹਮਣੇ, ਅਸਮਾਨੀ ਪਹੁੰਚਣਗੇ ਜ਼ਮੀਨਾਂ ਦੇ ਭਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਮੰਡਰਾ ਰਿਹੈ ਖ਼ਤਰਾ, ਪੰਜਾਬ ਪੁਲਸ ਦੀ ਵਧੀ ਚਿੰਤਾ
NEXT STORY