ਮੋਹਾਲੀ (ਨਿਆਮੀਆਂ) : ਅਪ੍ਰੈਲ 2018 ਤੋਂ ਰੈਗੂਲਰ ਕੀਤੇ 8886 ਅਧਿਆਪਕਾਂ 'ਚੋਂ ਪੱਖਪਾਤੀ ਢੰਗ ਨਾਲ ਸਾਥੀ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਸ਼ਰਮਾ ਦੇ ਰੋਕੇ ਗਏ ਰੈਗੂਲਰ ਆਰਡਰ ਜਾਰੀ ਨਾ ਕੀਤੇ ਜਾਣ ਦੇ ਰੋਸ ਵੱਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਦੀ ਅਗਵਾਈ 'ਚ ਸੈਂਕੜੇ ਅਧਿਆਪਕਾਂ ਵੱਲੋਂ ਡੀ. ਪੀ. ਆਈ. (ਸੈ. ਸਿ.) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਅਧਿਆਪਕਾਂ ਦੇ ਗੁੱਸੇ ਨੂੰ ਵੇਖਦਿਆਂ ਮੌਕੇ 'ਤੇ ਪੁੱਜੇ ਮੋਹਾਲੀ ਪੁਲਸ ਪ੍ਰਸਾਸ਼ਨ ਵੱਲੋਂ ਜੱਥੇਬੰਦੀ ਦੇ ਵਫ਼ਦ ਦੀ ਮੁਲਾਕਾਤ ਡੀ. ਪੀ. ਆਈ. (ਸੈ. ਸਿ.) ਕੁਲਜੀਤ ਪਾਲ ਸਿੰਘ ਮਾਹੀ ਨਾਲ ਕਰਵਾਈ ਗਈ। ਇਸ ਦੌਰਾਨ ਦੋਵਾਂ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਹੋਣ ਉਪਰੰਤ ਜੱਥੇਬੰਦੀ ਵੱਲੋਂ ਘਿਰਾਓ ਖ਼ਤਮ ਕਰਕੇ ਜੇਤੂ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਆਖਿਆ ਕਿ 15 ਜੂਨ ਨੂੰ ਜੱਥੇਬੰਦੀ ਨਾਲ ਹੋਈ ਮੀਟਿੰਗ ਦੌਰਾਨ ਉਸ ਸਮੇਂ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵਾਂ ਅਧਿਆਪਕਾਂ ਦੇ ਰੈਗੂਲਰ ਆਰਡਰ 30 ਜੂਨ ਤੱਕ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਨ੍ਹਾਂ ਅਧਿਆਪਕਾਂ ਦੇ ਆਰਡਰ ਜਾਰੀ ਨਹੀਂ ਕੀਤੇ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੁੜ ਆਪਣੇ ਰੰਗ 'ਚ ਮੁੜੇਗਾ ਮਾਨਸੂਨ
ਇਸ ਕਾਰਨ ਜੱਥੇਬੰਦੀ ਵੱਲੋਂ ਘਿਰਾਓ ਕੀਤਾ ਗਿਆ। ਉਨ੍ਹਾਂ ਆਖਿਆ ਕਿ ਜਿੱਥੇ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਆਰਡਰਾਂ ਤੋਂ ਵਾਂਝਾ ਰੱਖਿਆ ਗਿਆ, ਉੱਥੇ ਹਰਿੰਦਰ ਸਿੰਘ ਨੂੰ ਪਿਛਲੇ 16 ਮਹੀਨੇ ਤੋਂ ਕਿਸੇ ਤਰ੍ਹਾਂ ਦੀ ਤਨਖ਼ਾਹ ਨਾ ਦੇ ਕੇ ਉਨ੍ਹਾਂ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ। ਇਸ ਘਿਰਾਓ ਪ੍ਰਦਰਸ਼ਨ ਨੂੰ ਦੇਖਦੇ ਹੋਏ ਡੀ. ਪੀ. ਆਈ. ਵਲੋਂ ਜੱਥੇਬੰਦੀ ਨੂੰ ਦੋਹਾਂ ਅਧਿਆਪਕਾਂ ਦੇ ਆਰਡਰ ਜਾਰੀ ਕਰਕੇ ਉਸਦੀ ਕਾਪੀ ਮੁਹੱਈਆ ਕਰਵਾਈ ਗਈ। ਰੈਗੂਲਰ ਆਰਡਰਾਂ ਵਿੱਚ ਨਿਯੁਕਤੀ ਦੀ ਮਿਤੀ ਸਬੰਧੀ ਕੀਤੇ ਪੱਖਪਾਤ ਬਾਰੇ ਇਤਰਾਜ਼ ਪ੍ਰਗਟਾਉਣ 'ਤੇ ਇਸ ਮਸਲੇ ਸਮੇਤ ਹੋਰ ਵਿਭਾਗੀ ਮੰਗਾਂ ਲਈ ਡੀ. ਪੀ. ਆਈ. ਵੱਲੋਂ ਜੱਥੇਬੰਦੀ ਨਾਲ 2 ਅਗਸਤ ਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਅਧਿਆਪਕਾਂ ਵੱਲੋਂ ਘਿਰਾਓ ਪ੍ਰੋਗਰਾਮ ਮੁਲਤਵੀ ਕਰਕੇ ਐਲਾਨ ਕੀਤਾ ਗਿਆ ਕਿ ਜੇਕਰ ਵਿਭਾਗ ਵੱਲੋਂ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜੱਥੇਬੰਦੀ ਵੱਲੋਂ ਮੁੜ ਸੰਘਰਸ਼ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ : ਨਸ਼ਿਆਂ ਖ਼ਿਲਾਫ਼ ਜੰਗ : ਪੰਜਾਬ ਪੁਲਸ ਨੇ ਹਫ਼ਤੇ ਅੰਦਰ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ
ਜੱਥੇਬੰਦੀ ਦੇ ਸੂਬਾਈ ਮੀਤ ਪ੍ਰਧਾਨਾਂ ਜਗਪਾਲ ਸਿੰਘ ਬੰਗੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੂਲੇਵਾਲਾ, ਗੁਰਪਿਆਰ ਕੋਟਲੀ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ, ਸੰਯੁਕਤ ਸਕੱਤਰਾਂ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਸ਼ਹੀਦ ਊਧਮ ਸਿੰਘ ਦੀ ਜੁਝਾਰੂ ਵਿਰਾਸਤ ਨੂੰ ਸਿਜਦਾ ਕਰਦਿਆਂ 31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਖ਼ਿਲਾਫ਼ ਰੇਲ ਰੋਕੋ ਪ੍ਰਦਰਸ਼ਨਾਂ ਦਾ ਹਿੱਸਾ ਬਣਨ, ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 7 ਜੁਲਾਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਗਵਾਈ ਹੇਠ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਗਤ ਸਿੰਘ ਨਾਸਤਿਕ ਸੀ, ਕੇਂਦਰੀ ਸਿੱਖ ਅਜਾਇਬਘਰ ’ਚੋਂ ਹਟਾਈ ਜਾਵੇ ਤਸਵੀਰ: ਈਮਾਨ ਸਿੰਘ ਮਾਨ
NEXT STORY