ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਕੋਵਿਡ-19 ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਚ ਸਕੂਲ ਅਧਿਆਪਕਾਂ ਅਤੇ ਸਿੱਖਿਆ ਮਹਿਕਮੇ ਦੇ ਸਾਰੇ ਮੁਲਾਜ਼ਮਾਂ ਨੂੰ ਸਰਗਰਮੀ ਨਾਲ ਹਿੱਸਾ ਲਏ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਾਇਰਕਟਰ ਐੱਸ. ਸੀ. ਈ. ਆਰ. ਟੀ. ਜਗਤਾਰ ਸਿੰਘ ਕੁਲੜੀਆ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਕੰਡਰੀ ਸਿੱਖਿਆ ਤੇ ਐਲੀਮੈਂਟਰੀ ਸਿੱਖਿਆ) ਅਤੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰ 'ਚ ਕਿਹਾ ਕਿਹਾ ਗਿਆ ਹੈ ਕਿ ਸਰਕਾਰ ਦੇ 'ਮਿਸ਼ਨ ਫਤਿਹ' ਅਧੀਨ ਕੋਰੋਨਾ ਦੀ ਬੀਮਾਰੀ ਦੇ ਸਬੰਧ 'ਚ ਲੋਕਾਂ ਦੇ ਵਿਵਹਾਰ 'ਚ ਤਬਦੀਲੀ ਲਿਆਉਣ 'ਚ ਅਧਿਕਾਰੀਆਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇ। ਬੁਲਾਰੇ ਅਨੁਸਾਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਤਾਲਾਬੰਦੀ ਤੋਂ ਬਾਹਰ ਆਉਣ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਛੋਟਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰ, ਦਫ਼ਤਰੀ ਕੰਮ-ਕਾਜ, ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਹੋਰ ਲੋੜੀਂਦੇ ਕਾਰਜ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਭਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੀ ਪੱਤਰ 'ਚ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ 'ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ
'ਮਿਸ਼ਨ ਫਤਿਹ' ਵਿਚ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਪੱਤਰ 'ਚ ਕੋਰੋਨਾ ਬਾਰੇ ਜਾਗਰੂਕ ਕਰਨ ਦੇ ਵਾਸਤੇ ਮੁਹਿੰਮ 'ਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵੀਡੀਓ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪੁੱਜਦਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਵੈੱਬਸਾਈਟਾਂ 'ਤੇ 'ਮਿਸ਼ਨ ਫਤਿਹ' ਦਾ ਲੋਗੋ ਲਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ 'ਤੇ 'ਕੋਵਾ ਐਪ' ਡਾਊਨਲੋਡ ਕਰਨ ਲਈ ਵੀ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਸ਼ਨ 'ਵਾਰੀਅਰ ਕੰਟੈਸਟ' ਵਿਚ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ ਜਾਵੇ।
ਇਹ ਵੀ ਪੜ੍ਹੋ :
ਮੁੱਖ ਸਕੱਤਰ ਵਲੋਂ ਕੋਵਿਡ ਦੀ ਮੌਤ ਦਰ 'ਚ ਕਮੀ ਲਿਆਉਣ ਦੀ ਹਿਦਾਇਤ
NEXT STORY