ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ'! ਟੀਕਾ ਲਗਾਉਂਦੇ ਸਾਰ ਹੋਈ ਮੌਤ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫ਼ਤਾਰ
ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ, 'ਵੰਦੇ ਭਾਰਤ' ਟਰੇਨ ਨੂੰ ਮਿਲਿਆ ਸ਼ਹਿਰ 'ਚ ਸਟਾਪ
NEXT STORY