ਅੰਮ੍ਰਿਤਸਰ (ਦਲਜੀਤ) : ਸਿੱਖਿਆ ਮਹਿਕਮੇ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਕੌਮਾਂਤਰੀ ਪੱਧਰ ਦੀ ਦਿੱਖ ਦਿੱਤੀ ਜਾਣ ਲਈ ਵੱਖ-ਵੱਖ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਲਈ ਮਹਿਕਮੇ ਵੱਲੋਂ ਵੱਡੀ ਪੱਧਰ ’ਤੇ ਵਿਦਿਆਰਥੀ ਦੇ ਹਿੱਤ ’ਚ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਘਰ-ਘਰ ਪਹੁੰਚਾਉਣ ਲਈ ਸਕੂਲ ਪੱਧਰ ’ਤੇ ਮਹਿਕਮੇ ਵੱਲੋਂ ਮੀਡੀਆ ਇੰਚਾਰਜ ਲਗਾਏ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਜਾਣਕਾਰੀ ਦਿੰਦਿਆਂ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਗੁਣਾਤਮਿਕ ਸਿੱਖਿਆ ਲਈ ਵਿਦਿਅਕ ਤੇ ਸਹਿ-ਵਿਦਿਅਕ ਕਿਰਿਆਵਾਂ ਵੱਡੇ ਪੱਧਰ ’ਤੇ ਕਰਵਾਈਆਂ ਜਾਂਦੀਆਂ ਹਨ, ਜਿਨਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੋਸ਼ਲ ਅਤੇ ਪ੍ਰਿੰਟ ਮੀਡੀਆ ਅਹਿਮ ਭੂਮਿਕਾ ਨਿਭਾ ਸਕਦਾ ਹੈ, ਜਿਸ ਲਈ ਮਹਿਕਮੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਹਾਈ ਸਕੂਲ ’ਚ ਮੀਡੀਆ ਇੰਚਾਰਜ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ’ਤੇ ਮੀਡੀਆ ਇੰਚਾਰਜ ਲਗਾਉਣ ਸਮੇਂ ਨਾਨ-ਟੀਚਿੰਗ ਸਟਾਫ ਐੱਸ. ਐੱਲ. ਏ., ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ ਸਕੂਲੀ ਸਿੱਖਿਆ ਵੀ ਪ੍ਰਭਾਵਿਤ ਨਾ ਹੋ ਸਕੇ। ਸਿੱਖਿਆ ਅਧਿਕਾਰੀਆਂ ਦੱਸਿਆ ਕਿ ਇਸ ਨਾਲ ਸਿੱਖਿਆ ਮਹਿਕਮੇ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਅਸਾਨੀ ਨਾਲ ਪਹੁੰਚਾਇਆ ਜਾ ਸਕੇਗਾ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਰਕਾਰ ਦਾ ਝਟਕਾ, ਜਾਰੀ ਕੀਤੇ ਨਵੇਂ ਹੁਕਮ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ਼ ਐਨ. ਸੀ. ਈ. ਆਰ. ਟੀ./ ਸੀ. ਆਈ. ਐਸ. ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਵਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਮਹਿਕਮਾ (ਸੈਂ.ਸਿੱ) ਨੇ ਇਸ ਬਾਰੇ ਸੀ. ਬੀ. ਐੱਸ. ਈ., ਆਈ. ਸੀ. ਐਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖ਼ਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟਾਂਡਾ ਦੇ ਨਿੱਜੀ ਸਕੂਲਾਂ ਦੇ ਸਟਾਫ਼ ਨੇ ਕੀਤਾ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
‘ਜਾਗੋ ਪੰਜਾਬ ਮੁਹਿੰਮ’ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਤੇ ਪੁਲਸ ਹੋਈ ਸਖ਼ਤ, ਦੁਕਾਨਦਾਰਾਂ ਦੇ ਕੱਟੇ ਚਾਲਾਨ
NEXT STORY