ਲੁਧਿਆਣਾ (ਵਿੱਕੀ) : ਪੰਜਾਬ ਵਿਚ ਹਾਲ ਹੀ ’ਚ ਲਗਾਤਾਰ ਭਾਰੀ ਬਰਸਾਤ ਅਤੇ ਕਈ ਜ਼ਿਲ੍ਹਿਆਂ ’ਚ ਆਏ ਭਿਆਨਕ ਹੜ੍ਹਾਂ ਨੇ ਨਾ ਸਿਰਫ ਪੇਂਡੂ ਖੇਤਰਾਂ ’ਚ ਤਬਾਹੀ ਮਚਾਈ, ਸਗੋਂ ਸਿੱਖਿਆ ਪ੍ਰਣਾਲੀ ਨੂੰ ਵੀ ਹਿਲਾ ਕੇ ਰੱਖ ਦਿੱਤਾ। ਕਈ ਦਿਨਾਂ ਤੱਕ ਸਕੂਲ ਬੰਦ ਰਹਿਣ ਤੋਂ ਬਾਅਦ ਸਿੱਖਿਆ ਮੰਤਰੀ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਕੂਲ ਦੁਬਾਰਾ ਖੋਲ੍ਹ ਦਿੱਤੇ ਗਏ ਹਨ ਪਰ ਬਣੇ ਮੌਜੂਦਾ ਹਾਲਾਤ ਨੇ ਬੱਚਿਆਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੌਰਾਨ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ’ਚ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਪ੍ਰਾਈਵੇਟ ਸਕੂਲ ਤੋਂ ਬਿਲਡਿੰਗ ਸੇਫਟੀ ਸਰਟੀਫਿਕੇਟ ਮੰਗਿਆ ਜਾ ਰਿਹਾ ਹੈ। ਇਹ ਕਵਾਇਦ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਵਿਭਾਗ ਦੀਆਂ ਆਪਣੀਆਂ ਕਈ ਸਰਕਾਰੀ ਸਕੂਲ ਇਮਾਰਤਾਂ ਖਸਤਾ ਹਾਲਤ ਵਿਚ ਹਨ ਅਤੇ ਬੱਚਿਆਂ ਦੀ ਸੁਰੱਖਿਆ ਖਤਰੇ ਵਿਚ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਨਵੇਂ ਹੁਕਮ ਹੋਏ ਜਾਰੀ
ਸਰਕਾਰੀ ਸਕੂਲਾਂ ਦੀ ਹਾਲਤ ਬਦਤਰ
ਸੂਤਰਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮੁਰੰਮਤ ਜਾਂ ਮੁੜ-ਨਿਰਮਾਣ ਦੀ ਲੋੜ ਹੈ। ਕਈ ਥਾਵਾਂ ’ਤੇ ਛੱਤਾਂ ਟਪਕ ਰਹੀਆਂ ਰਹੀਆਂ ਹਨ, ਕੰਧਾਂ ਤੇ ਤਰੇੜਾਂ ਆ ਚੁੱਕੀਆਂ ਹਨ। ਬਰਸਾਤ ਦੇ ਦਿਨਾਂ ’ਚ ਬੱਚਿਆਂ ਦਾ ਜਮਾਤ ’ਚ ਬੈਠਣਾ ਮੁਸ਼ਕਲ ਹੋ ਜਾਂਦਾ ਹੈ। ਇਸ ਦੇ ਬਾਵਜੂਦ ਸਿੱਖਿਆ ਵਿਭਾਗ ਦਾ ਧਿਆਨ ਸਿਰਫ ਪ੍ਰਾਈਵੇਟ ਸਕੂਲਾਂ ’ਤੇ ਹੀ ਕੇਂਦ੍ਰਿਤ ਹੈ। ਉਥੇ ਸੁਰੱਖਿਆ ਜਾਂਚ ਦਾ ਹਵਾਲਾ ਦੇ ਕੇ ਸਖ਼ਤੀ ਵਰਤੀ ਜਾ ਰਹੀ ਹੈ, ਜਦਕਿ ਸਰਕਾਰੀ ਸਕੂਲਾਂ ਦੀਆਂ ਖਸਤਾ ਹਾਲਤ ਇਮਾਰਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵਧਾਈਆਂ ਜਾਣ ਛੁੱਟੀਆਂ, ਫਿਰ ਉਠੀ ਮੰਗ
ਸਿਰਫ਼ ਕਾਗਜ਼ੀ ਕਾਰਵਾਈ ਰਾਹੀਂ ਪੂਰੀ ਕੀਤੀ ਜਾ ਰਹੀ ਖਾਨਾਪੂਰਤੀ
ਜਾਣਕਾਰਾਂ ਦਾ ਕਹਿਣਾ ਹੈ ਕਿ ਸਕੂਲਾਂ ਦੀ ਜਾਂਚ ਲਈ ਭੇਜੀਆਂ ਜਾ ਰਹੀਆਂ ਟੀਮਾਂ ’ਚ ਸਿਰਫ਼ ਸਰਕਾਰੀ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨਾਲ ਕੋਈ ਤਕਨੀਕੀ ਮਾਹਿਰ ਜਾਂ ਇੰਜੀਨੀਅਰ ਨਹੀਂ ਹੈ, ਜੋ ਇਮਾਰਤ ਦੀ ਅਸਲ ਸਥਿਤੀ ਦਾ ਮੁਲਾਂਕਣ ਕਰ ਸਕਣ। ਅਜਿਹੇ ਵਿਚ ਬਿਨਾਂ ਤਕਨੀਕੀ ਨਿਰੀਖਣ ਦੇ ਸਿਰਫ ਸਕੂਲ ਪ੍ਰਬੰਧਨ ਤੋਂ ਸਰਟੀਫਿਕੇਟ ਜਮ੍ਹਾ ਕਰਵਾਉਣਾ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਹੈ। ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਅਸਲ ਪ੍ਰਕਿਰਿਆ ’ਚ ਬਿਲਡਿੰਗ ਸੇਫਟੀ ਸਰਟੀਫਿਕੇਟ ਉਦੋਂ ਹੀ ਜਾਰੀ ਹੁੰਦਾ ਹੈ, ਜਦੋਂ ਤਕਨੀਕੀ ਟੀਮ, ਜਿਸ ਵਿਚ ਇੰਜੀਨੀਅਰ ਅਤੇ ਸਟਰਕਚਰਲ ਐਕਸਪਰਟ ਸ਼ਾਮਲ ਹੁੰਦੇ ਹਨ, ਸਾਈਟ ’ਤੇ ਜਾ ਕੇ ਨਿਰੀਖਣ ਕਰਨ ਪਰ ਇਸ ਵਾਰ ਸਿੱਖਿਆ ਵਿਭਾਗ ਦੀ ਕਾਰਵਾਈ ਸਿਰਫ਼ ਖਾਨਾਪੂਰਤੀ ਤੱਕ ਸੀਮਤ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਖੁੱਲ੍ਹਦੇ ਸਾਰ ਵੱਡਾ ਹਾਦਸਾ, ਵਿਦਿਆਰਥੀਆਂ ਦਾ ਪੈ ਗਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹਾਂ ਵਿਚਾਲੇ ਰਾਹਤ ਕੇਂਦਰ 'ਚ ਆਈਆਂ ਖ਼ੁਸ਼ੀਆਂ, ਗਰਭਵਤੀ ਔਰਤ ਨੇ ਦਿੱਤਾ ਬੇਟੇ ਨੂੰ ਜਨਮ
NEXT STORY