ਅੰਮ੍ਰਿਤਸਰ (ਦਲਜੀਤ)-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ 7 ਸਤੰਬਰ ਤੱਕ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਉਕਤ ਨਿਰਧਾਰਤ ਸਮੇਂ ’ਚ ਸਕੂਲਾਂ ਅੰਦਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਉਣ ’ਤੇ ਮੁਕੰਮਲ ਰੋਕ ਲਾਈ ਗਈ ਹੈ । ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਸਕੂਲ ਮੁਖੀ ਨਿਰਧਾਰਿਤ ਸਮੇਂ ’ਚ ਵਿਦਿਆਰਥੀ ਅਤੇ ਅਧਿਆਪਕ ਨੂੰ ਸਕੂਲ ਬੁਲਾਉਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ
‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬਰਸਾਤ ਦੇ ਮੱਦੇਨਜ਼ਰ 7 ਸਤੰਬਰ ਤੱਕ ਸਮੂਹ ਸਕੂਲਾਂ ਨੂੰ ਜ਼ਿਲ੍ਹੇ ’ਚ ਛੁੱਟੀਆਂ ਕੀਤੀਆਂ ਗਈਆਂ ਹਨ। ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਸਮੇਂ ’ਚ ਨਾ ਤਾਂ ਵਿਦਿਆਰਥੀ ਨਾ ਹੀ ਅਧਿਆਪਕ ਨੂੰ ਸਕੂਲ ’ਚ ਬੁਲਾਇਆ ਜਾਵੇ। ਜੇਕਰ ਕੋਈ ਸਕੂਲ ਅਜਿਹਾ ਕਰਦਾ ਹੈ ਤਾਂ ਸਕੂਲ ਮੁਖੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਪਟੀ ਡੀ. ਈ. ਓ. ਦੀ ਅਗਵਾਈ ’ਚ ਜ਼ਿਲ੍ਹੇ ’ਚ ਵਿਸ਼ੇਸ਼ ਟੀਮ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਬਲਾਕ ਪੱਧਰ ’ਤੇ ਸਰਕਾਰੀ ਸਕੂਲ ਮੁਖੀਆਂ ਦੀ ਡਿਊਟੀ ਲਾਈ ਗਈ ਹੈ। ਉਹ ਯਕੀਨੀ ਬਣਾਉਣਗੇ ਕਿ ਸਰਕਾਰੀ ਹੁਕਮਾਂ ਦੀ ਇਨ -ਬਿਨ ਪਾਲਨਾ ਹੋਵੇ। ਜੋ ਵੀ ਸਕੂਲ ਉਨ੍ਹਾਂ ਦੇ ਏਰੀਏ ’ਚ ਖੁੱਲ੍ਹਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
NEXT STORY