ਲੁਧਿਆਣਾ (ਵਿੱਕੀ)- ਸਟੇਟ ਕਾਊਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਨੂੰ ਇਕ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤਾ ਹੈ। ਇਸ ਪੱਤਰ ’ਚ ਬਲਾਕ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ) ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਮਾਮਲੇ ’ਚ ਤੁਰੰਤ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ! ਫੇਸਬੁੱਕ 'ਤੇ ਲਾਈਵ ਆ ਕੇ ਦੱਸੀ ਵਜ੍ਹਾ
ਵਿਭਾਗ ਨੇ ਹਾਲ ਹੀ ’ਚ 652 ਬਲਾਕ ਰਿਸੋਰਸ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਸੀ, ਜਿਨ੍ਹਾਂ ਦਾ ਕੰਮ ਸੂਬੇ ਦੇ ਸਕੂਲਾਂ ’ਚ ਸਿੱਖਿਆ ਅਤੇ ਸਿਖਲਾਈ ਪ੍ਰੋਗਰਾਮਾਂ ਨੂੰ ਸੁਚਾਰੂ ਰੂਪ ’ਚ ਚਲਾਉਣਾ ਹੈ। ਹਾਲਾਂਕਿ ਇਹ ਸਾਹਮਣੇ ਆਇਆ ਹੈ ਕਿ ਕਈ ਕੋਆਰਡੀਨੇਟਰ ਹੁਣ ਤੱਕ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਏ ਹਨ, ਜਿਸ ਨਾਲ ਸਿੱਖਿਆ ਦੇ ਖੇਤਰ ’ਚ ਜ਼ਰੂਰੀ ਪ੍ਰੋਗਰਾਮ ਚਲਾਉਣ ’ਚ ਰੁਕਾਵਟ ਪੈਦਾ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ. ਸੀ. ਈ. ਆਰ. ਟੀ. ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਨ੍ਹਾਂ ਕੋਆਰਡੀਨੇਟਰਾਂ ਦੀ ਪੂਰੀ ਜਾਣਕਾਰੀ ਤੇ ਰਿਪੋਰਟ ਪੇਸ਼ ਕਰਨ, ਜੋ ਅਜੇ ਤੱਕ ਆਪਣੀ ਡਿਊਟੀ ’ਤੇ ਨਹੀਂ ਪੁੱਜੇ। ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਆਪਣੇ ਖੇਤਰ ਦੇ ਸਾਰੇ ਸਬੰਧਤ ਬਲਾਕ ਰਿਸੋਰਸ ਕੋਆਰਡੀਨੇਟਰਾਂ ਦੀ ਡਿਊਟੀ ਜੁਆਈਨਿੰਗ ਦੀ ਸਥਿਤੀ ਦੀ ਜਾਂਚ ਕਰਨ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਦੇ ਕਾਰਨਾਂ ਦੀ ਵਿਸਥਾਰ ਨਾਲ ਜਾਣਕਾਰੀ ਦੇਣ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਾਰੀਆਂ ਜਾਣਕਾਰੀਆਂ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਈ-ਮੇਲ ਆਈ. ਡੀ. ’ਤੇ ਅੱਜ ਯਾਨੀ ਸ਼ੁੱਕਰਵਾਰ ਤਕ ਭੇਜਣੀ ਪਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ
NEXT STORY