ਚੰਡੀਗੜ੍ਹ : ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਦੇ ਚੱਲਦੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਬੁਲਾਰੇ ਅਨੁਸਾਰ ਮਸਟਰ ਕਾਡਰ ਵਿਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਇਲਾਕੇ ਦੀਆਂ ਹਨ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਕੋਲੋਂ ਕੀਤੀ ਵੱਡੀ ਮੰਗ
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੜਕ ਹਾਦਸੇ ’ਚ ਨੌਜਵਾਨ ਦੀ ਦਰਦਨਾਕ ਮੌਤ
NEXT STORY