ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਚ ਪੈ ਰਹੇ ਮੀਂਹ ਅਤੇ ਹੜ੍ਹਾਂ ਵਿਚਾਲੇ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 9 ਸਤੰਬਰ ਨੂੰ ਪੰਜਾਬ ਵਿਚ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ।ਉਥੇ ਹੀ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਸਟਾਫ਼ ਸਕੂਲਾਂ ਵਿਚ ਮੌਜੂਦ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਉਥੇ ਹੀ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਭਲਕੇ ਯਾਨੀ ਕਿ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐੱਸ. ਐੱਮ. ਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲ੍ਹਣਗੇ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੀਂਹ ਵਿਚਾਲੇ ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਬਿਆਸ ਦਰਿਆ ਦੇ ਹੜ੍ਹ ਕਾਰਨ ਟੁੱਟ ਸਕਦੈ ਇਹ ਬੰਨ੍ਹ
NEXT STORY