ਚੰਡੀਗੜ੍ਹ (ਅੰਕੁਰ)- ਦਸਵੀਂ ਦੀ ਪ੍ਰੀਖਿਆ ਦੌਰਾਨ ਨਕਲ ਮਰਵਾਉਣ ਦੇ ਮਾਮਲੇ ’ਚ ਸਕੂਲ ਸਿੱਖਿਆ ਵਿਭਾਗ ਨੇ ਦੋ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ (ਪ੍ਰੀਖਿਆ ਕੇਂਦਰ-241251) ਵਿਖੇ ਸੁਪਰਡੈਂਟ ਅਤੇ ਇਨਵਿਜੀਲੇਟਰ (ਨਿਗਰਾਨ) ਵਜੋਂ ਤਾਇਨਾਤ 2 ਅਧਿਆਪਕਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਲਾਇੰਗ ਸਕੁਐਡ ਟੀਮਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਪ੍ਰੀਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਦਾ ਪਰਦਾਫ਼ਾਸ਼ ਕੀਤਾ। 17 ਮਾਰਚ ਨੂੰ ਹੋਈ ਦਸਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਫਲਾਇੰਗ ਸਕੁਐਡ ਨੇ ਦੇਖਿਆ ਕਿ ਨਿਗਰਾਨ ਕਿਰਨਦੀਪ ਕੌਰ ਵਿਦਿਆਰਥੀਆਂ ਦੀ ਸਹਾਇਤਾ ਲਈ ਆਪਣੇ ਮੋਬਾਈਲ ’ਤੇ ਵ੍ਹਟਸਐਪ ਰਾਹੀਂ ਪ੍ਰਸ਼ਨਾਂ ਦੇ ਉੱਤਰ ਮੰਗਵਾ ਰਹੀ ਸੀ। ਪ੍ਰੀਖਿਆ ਪ੍ਰਣਾਲੀ ਦੀ ਇਹ ਸਪੱਸ਼ਟ ਉਲੰਘਣਾ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਸ਼ਵਨੀ ਕੁਮਾਰ ਦੀ ਡਿਊਟੀ ’ਚ ਕੋਤਾਹੀ ਕਾਰਨ ਹੋਈ, ਜਿਸ ਨੇ ਲਾਪ੍ਰਵਾਹੀ ਵਰਤਦਿਆਂ ਪ੍ਰੀਖਿਆ ਹਾਲ ਅੰਦਰ ਮੋਬਾਈਲ ਲਿਜਾਣ ਦੀ ਆਗਿਆ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੇ ਸਾਡੀ ਪ੍ਰੀਖਿਆ ਪ੍ਰਣਾਲੀ ਦੀ ਸ਼ਾਨ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੇ ਆਪਣੇ ਮਿਸ਼ਨ ’ਤੇ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਅਜਿਹੀ ਉਲੰਘਣਾ ਤੇ ਬੇਨਿਯਮੀ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਆਪਣੀ ਮੁਅੱਤਲੀ ਦੌਰਾਨ ਉਹ ਜ਼ਿਲ੍ਹਾ ਸਿੱਖਿਆ ਅਧਿਕਾਰੀ, ਗੁਰਦਾਸਪੁਰ ਨੂੰ ਰਿਪੋਰਟ ਕਰਨਗੇ, ਜਿੱਥੇ ਮੁਅੱਤਲ ਕੀਤੇ ਦੋਵਾਂ ਅਧਿਆਪਕਾਂ ਦਾ ਹੈੱਡਕੁਆਰਟਰ ਬਣਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਹੱਥ ਲੱਗੀ ਵੱਡੀ ਸਫਲਤਾ, ਗੈਸ ਏਜੰਸੀ ਦੇ ਮੁਲਾਜ਼ਮ ਤੋਂ 31,000 ਰੁਪਏ ਲੁੱਟਣ ਵਾਲੇ 2 ਲੁਟੇਰੇ ਕਾਬੂ
NEXT STORY