ਸੰਗਰੂਰ(ਵਿਵੇਕ ਸਿੰਧਵਾਨੀ, ਯਾਦਵਿੰਦਰ)– ਮੁੱਖ ਮੰਤਰੀ ਪੰਜਾਬ ਵੱਲੋਂ ਵਾਰ-ਵਾਰ ਸਮਾਂ ਦੇ ਕੇ ਮੀਟਿੰਗ ਨਾ ਕਰਨ, ਸਿੱਖਿਆ ਮੰਤਰੀ ਵੱਲੋਂ 5178 ਅਧਿਆਪਕਾਂ ਨੂੰ ਨਵੰਬਰ 2017 ਦੀ ਜਗ੍ਹਾ ਅਪ੍ਰੈਲ 2019 ਤੋਂ ਰੈਗੂਲਰ ਕਰਨ, ਸਰਵ ਸਿੱਖਿਆ ਅਭਿਆਨ/ਰਮਸਾ/ਪਿਕਟਸ ਅਧੀਨ ਕੰੰਮ ਕਰਦੇ ਅਧਿਆਪਕਾਂ ਨੂੰ 10,300 ’ਤੇ ਆ ਕੇ ਰੈਗੂਲਰ ਹੋਣ ਦੀ ਤਜਵੀਜ਼ ਦੇ ਕੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਵਾਅਦਾਖਿਲਾਫੀ ਕਾਰਨ ਅਧਿਆਪਕਾਂ ਵਿਚ ਰੋਸ ਦੀ ਲਹਿਰ ਦੌਡ਼ ਗਈ ਹੈ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਧਰਨੇ ਨਾ ਲਾਉਣ ਦੀ ਦਿੱਤੀ ਚਿਤਾਵਨੀ ਦੇ ਰੋਸ ’ਚ ਨੈਣਾ ਦੇਵੀ ਮੰਦਰ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਅਧਿਆਪਕਾਂ ਨੇ ਧਰਨਾ ਦੇ ਕੇ ਰੋਸ ਮਾਰਚ ਕੀਤਾ। ਉਪਰੰਤ ਲਾਲ ਬੱਤੀ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਂਝੇ ਅਧਿਆਪਕ ਮੋਰਚੇ ਦੇ ਆਗੂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਕਿਸੇ ਵੀ ਮੰਗ ਨੂੰ ਮੰਨਣ ਦੀ ਬਜਾਏ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਸਰਕਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੇ ਰੋਸ ਧਰਨੇ ਨਾ ਲਾਉਣ ਦੀ ਚਿਤਾਵਨੀ ਦੇਣਾ ਮਨੁੱਖ ਦੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਡਾਕਾ ਤੇ ਤਾਨਾਸ਼ਾਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਅਧਿਆਪਕਾਂ, ਸਕੂਲਾਂ, ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਹਮੇਸ਼ਾ ਲਡ਼ਦੇ ਰਹਿਣਗੇ, ਜਿਸ ਤਹਿਤ ਹੁਣ 5 ਅਗਸਤ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਝੰਡਾ ਮਾਰਚ ਕਰਦਿਆਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।
ਅੱਜ ਬਿਜਲੀ ਬੰਦ ਰਹੇਗੀ
NEXT STORY