ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਨਾਲ ਕਈ ਹਿੱਸਿਆਂ ’ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਰੇਲਵੇ ਨੇ ਦਿੱਤਾ ਤੋਹਫ਼ਾ, ਵੰਦੇ ਭਾਰਤ ਸਮੇਤ ਕਈ ਟਰੇਨਾਂ ਦਾ ਕਿਰਾਇਆ ਹੋਵੇਗਾ 25 ਫੀਸਦੀ ਘੱਟ
ਇਸੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਬੈਂਸ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਮੇਰੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਾਰੀਆਂ ਟੀਮਾਂ ਰੈੱਡ ਅਲਰਟ ’ਤੇ ਹਨ। ਡੈਮ ’ਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY