ਭਵਾਨੀਗੜ੍ਹ (ਕਾਂਸਲ) : ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਪੂਰਾ ਕਰਦਿਆਂ ਵੱਖ-ਵੱਖ ਸਰਕਾਰੀ ਅਦਾਰਿਆਂ ’ਚ ਖ਼ਾਲੀ ਪਈਆਂ ਆਸਮੀਆਂ ਨੂੰ ਭਰਨ ਲਈ ਲਗਾਤਾਰ ਸਰਕਾਰੀ ਨੌਕਰੀਆਂ ਦੀਆਂ ਪੋਸਟਾ ਕੱਢੀਆਂ ਜਾ ਰਹੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਲੋਕ ਨਿਰਮਾਣ ਅਤੇ ਸਿੱਖਿਆ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਸ਼ਹਿਰ ਵਿਖੇ ਸੀਨੀਅਰ ਕਾਂਗਰਸੀ ਆਗੂ ਮੰਗਤ ਸ਼ਰਮਾਂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਹੋਰ ਵੱਖ-ਵੱਖ ਅਹੁਦਿਆਂ ਲਈ 22 ਹਜ਼ਾਰ ਦੇ ਕਰੀਬ ਪੋਸਟਾ ਪਹਿਲਾਂ ਹੀ ਜਾਰੀ ਕੀਤੀਆਂ ਹੋਈਆਂ ਹਨ ਅਤੇ ਜਲਦ ਹੀ ਸਰਕਾਰ ਵੱਲੋਂ ਹੋਰ ਵੱਖ-ਵੱਖ ਸਰਕਾਰੀ ਮਹਿਕਮਿਆਂ ’ਚ ਵੀ ਹਜ਼ਾਰਾਂ ਹੋਰ ਨਵੀਆਂ ਪੋਸਟਾਂ ਵੀ ਜਲਦ ਹੀ ਜਾਰੀ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕਿ ਇਹ ਨੌਕਰੀਆਂ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਮੈਰਿਟ ਦੇ ਅਧਾਰ ’ਤੇ ਹੀ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪੋਸਟਾਂ ਸਬੰਧੀ ਟੈਸਟ ਲਏ ਜਾਣਗੇ ਅਤੇ ਟੈਸਟ ’ਚ ਮੈਰਿਟ ਦੀ ਸੂਚੀ ’ਚ ਆਉਣ ਵਾਲੇ ਵਿਅਕਤੀਆਂ ਨੂੰ ਨੌਕਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮਿ੍ਰਤਸਰ ਦੇ ਦੁਰਗਿਆਣਾ ਮੰਦਰ ’ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਕੋਰੋਨਾ ਲਾਗ ਦੀ ਬੀਮਾਰੀ ਕਾਰਨ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕੀਤੇ ਜਾਣ ਦੇ ਰੋਸ ਵੱਜੋਂ ਮਾਪਿਆ, ਬੱਚਿਆਂ ਅਤੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਨੇ ਫਿਰ ਦੋਹਰਾਇਆ ਕਿ ਕੋਰੋਨਾ ਮਹਾਮਾਰੀ ਕੋਈ ਮਜ਼ਾਕ ਨਹੀਂ ਹੈ ਅਤੇ ਸੂਬੇ ’ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਮੁੜ ਵੱਧਣ ਕਾਰਨ ਹੀ ਸੂਬਾ ਸਰਕਾਰ ਨੇ ਸਕੂਲ ਕਾਲਜ ਬੰਦ ਕਰਨ ਦਾ ਸਹੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕੋਈ ਸਮਝੌਤਾ ਨਹੀਂ ਕਰੇਗੀ ਜਿਸ ਨਾਲ ਬੱਚਿਆਂ ਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਹੋਵੇ। ਇਸ ਲਈ ਸਰਕਾਰ ਅਜੇ ਸਕੂਲ ਕਾਲਜ ਖੋਲ੍ਹਣ ਦਾ ਕੋਈ ਜਜ਼ਬਾਤੀ ਫ਼ੈਸਲਾ ਨਹੀਂ ਲਵੇਗੀ ਅਤੇ 31 ਮਾਰਚ ਤੋਂ ਬਾਅਦ ਵੀ ਕੋਰੋਨਾ ਦੇ ਪ੍ਰਕੋਪ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਕਾਲਜਾਂ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਮੰਗਤ ਸ਼ਰਮਾ, ਗਿੰਨੀ ਕੱਦ, ਰਘਵੀਰ ਸਿੰਘ ਗਾਜੇਵਾਸ, ਗੁਰਪ੍ਰੀਤ ਸ਼ਰਮਾ, ਮਹਿੰਦਰ ਸਿੰਘ ਬਟਰਿਆਣ, ਜਗਤਾਰ ਸਿੰਘ, ਲਾਡੀ ਸਿੰਘ, ਜਸਪਾਲ ਸਿੰਘ, ਕਿਰਨਜੀਤ ਸਿੰਘ ਅਤੇ ਜਗਸੀਰ ਸਿੰਘ ਸਮੇਤ ਕਈ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਹੁਣ ਸਾਰੇ ਸਿਹਤ ਕੇਂਦਰਾਂ ’ਚ ਹੋਵੇਗਾ ਕੋਵਿਡ-19 ਟੀਕਾਕਰਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅੱਜ ਪਹਿਲੀ ਵਾਰ ਮਨਾਇਆ ਜਾਵੇਗਾ ‘ਪੰਜਾਬੀ ਸਿਨੇਮਾ ਦਿਵਸ’
NEXT STORY