ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ 'ਤੇ ਫੌਰੀ ਐਕਸ਼ਨ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਹੋ ਰਹੀ ਲੁੱਟ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਉਨ੍ਹਾਂ ਨੇ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਮਗਰੋਂ 720 ਨਿੱਜੀ ਸਕੂਲਾਂ ਖ਼ਿਲਾਫ਼ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਅਤੇ ਉਨ੍ਹਾਂ ਸਕੂਲਾਂ ਖ਼ਿਲਾਫ਼ ਮੀਤ ਹੇਅਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਮਜ਼ਦੂਰਾਂ ਦੀ ਮੌਕੇ ’ਤੇ ਹੋਈ ਮੌਤ
ਹਾਲ ਹੀ ’ਚ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਲਗਾਤਾਰ ਉਨ੍ਹਾਂ ਕੋਲ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਜਿਸ ਦੇ ਮੱਦੇਨਜ਼ਰ 720 ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲਾਂ 'ਤੇ ਸ਼ਿਕੰਜਾ ਕੱਸਦਿਆਂ ਪਹਿਲਾਂ ਵੀ ਫ਼ੈਸਲੇ ਲਏ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦਾਜ ਦੇ ਲਾਲਚੀਆਂ ਨੇ ਵਿਆਹੁਤਾ ਨੂੰ ਮਾਰਨ ਦੀ ਕੀਤੀ ਕੋਸ਼ਿਸ਼
NEXT STORY