ਲੁਧਿਆਣਾ (ਵਿੱਕੀ) : ਹੁਣ ਇਸ ਨੂੰ ਚਾਹੇ ਪੰਜਾਬ ’ਚ ਸੱਤਾ ਤਬਦੀਲੀ ਤੋਂ ਬਾਅਦ ਆਏ ਬਦਲਾਅ ਦਾ ਅਸਰ ਕਹੋ ਜਾਂ ਫਿਰ ਅਸਲ ’ਚ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਨੂੰ ਖ਼ੁਦ ਮੋਟੀਵੇਟ ਕਰਨ ਦੀ ਕਵਾਇਦ ਪਰ ਸਿੱਖਿਆ ਮੰਤਰੀ ਹਰਜੋਤ ਬੈਂਸ ਤਾਂ ਹਰ ਪਹਿਲੂ ’ਤੇ ਬਾਰੀਕੀ ਨਾਲ ਨਜ਼ਰ ਮਾਰ ਕੇ ਸੂਬੇ ਦੇ ਸਿੱਖਿਆ ਸਿਸਟਮ ’ਚ ਵੱਡਾ ਫੇਰਬਦਲ ਕਰਨ ਵੱਲ ਕਦਮ ਵਧਾ ਰਹੇ ਹਨ। ਇਸ ਗੱਲ ਦੀ ਤਾਜ਼ਾ ਮਿਸਾਲ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਐਲਾਨਣ ਤੋਂ ਤੁਰੰਤ ਬਾਅਦ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੂਰੀ ਤਰ੍ਹਾਂ ਸਰਗਰਮ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਤਰਨਤਾਰਨ 'ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ ਮਾਸੂਮ ਬੱਚੀ ਦੀ ਮੌਤ (ਤਸਵੀਰਾਂ)
ਇਸ ਵਾਰ ਸਰਕਾਰੀ ਸਕੂਲਾਂ ਦਾ ਨਤੀਜਾ 100 ਫ਼ੀਸਦੀ ਲਿਆਉਣ ਦੀ ਕਮਾਨ ਉਨ੍ਹਾਂ ਨੇ ਆਪਣੇ ਹੱਥਾਂ ’ਚ ਸੰਭਾਲ ਲਈ ਹੈ। ਇਸੇ ਲੜੀ ਤਹਿਤ ਬੋਰਡ ਪ੍ਰੀਖਿਆਵਾਂ ਦਾ ਐਲਾਨ ਹੋਣ ਤੋਂ ਅਗਲੇ ਦਿਨ ਮਤਲਬ ਕਿ ਅੱਜ ਹਰਜੋਤ ਬੈਂਸ ਸਰਕਾਰੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਮਿਸ਼ਨ 100 ਫ਼ੀਸਦੀ ‘ਗਿਵ ਯੂਅਰ ਬੈਸਟ’ ਮੁਹਿੰਮ ਦਾ ਆਗਾਜ਼ ਵੀ ਕਰਨ ਜਾ ਰਹੇ ਹਨ। ਸਕੂਲ ਪ੍ਰਿੰਸੀਪਲਾਂ ਦੀ ਮੰਨੀਏ ਤਾਂ ਇਸ ਤੋਂ ਪਹਿਲਾਂ ਸਿੱਖਿਆ ਸਕੱਤਰ ਰਹੇ ਕ੍ਰਿਸ਼ਨ ਕੁਮਾਰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਅਜਿਹੇ ਪ੍ਰੋਗਰਾਮ ਕਰਨ ਦੇ ਨਾਲ ਸਕੂਲਾਂ ’ਚ ਜਾ ਕੇ ਅਧਿਆਪਕਾਂ ਨੂੰ ਮੋਟੀਵੇਟ ਵੀ ਕਰਦੇ ਰਹੇ ਹਨ, ਜਿਸ ਦੇ ਨਤੀਜੇ ਵਜੋਂ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜੇ ਨਿੱਜੀ ਸਕੂਲਾਂ ਦੇ ਮੁਕਾਬਲੇ ਕਿਤੇ ਬਿਹਤਰ ਵੀ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਖ਼ੁਦ ਤਿਆਰ ਕੀਤੀਆਂ ਪ੍ਰਿੰਸੀਪਲਾਂ, ਅਧਿਆਪਕਾਂ ਤੇ ਬੱਚਿਆਂ ਲਈ ਗਾਈਡਲਾਈਨਜ਼
ਜਾਣਕਾਰਾਂ ਦਾ ਮੰਨਣਾ ਹੈ ਕਿ ਸਿੱਖਿਆ ਵਿਭਾਗ ਦੇ ਇਤਿਹਾਸ ’ਚ ਅਜਿਹਾ ਸ਼ਾਇਦ ਪਹਿਲੀ ਵਾਰ ਹੀ ਹੋਵੇਗਾ ਕਿ ਕੋਈ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਦਾ ਨਤੀਜਾ 100 ਫ਼ੀਸਦੀ ਲਿਆਉਣ ਲਈ ਖ਼ੁਦ ਇਸ ਦੀਆਂ ਗਾਈਡਲਾਈਨਜ਼ ਤਿਆਰ ਕਰ ਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਮਝਾਵੇਗਾ। ਮੰਨਿਆ ਜਾ ਰਿਹਾ ਹੈ ਕਿ ਬੈਂਸ ਸ਼ਨੀਵਾਰ ਨੂੰ ਹੋਣ ਵਾਲੇ ਪ੍ਰੋਗਰਾਮ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਹਿਮ ਟਿਪਸ ਦੇਣਗੇ, ਜਿਸ ਨਾਲ ਖ਼ਾਸ ਕਰ ਕੇ ਬੱਚਿਆਂ ਦੇ ਮਨ ’ਚੋਂ ਪ੍ਰੀਖਿਆ ਦਾ ਡਰ ਦੂਰ ਭਜਾਇਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪਾਕਿਸਤਾਨ ਨੇ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ, BSF ਨੇ ਅਸਲੇ ਸਣੇ ਬਰਾਮਦ ਕੀਤੀ ਖ਼ੇਪ (ਤਸਵੀਰਾਂ)
NEXT STORY