ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ, ਕੀਤੀ ਇਹ ਵੱਡੀ ਭਵਿੱਖਬਾਣੀ
ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐੱਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ 'ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਇਕ ਹੋਰ ਮਾਂ ਦੇ ਪੁੱਤ ਨੂੰ ਖਾ ਗਿਆ ਕੈਨੇਡਾ, ਧਾਹਾਂ ਮਾਰ ਬੋਲਿਆ ਪਿਤਾ 'ਕੀ ਸੋਚਿਆ ਸੀ ਕੀ ਹੋ ਗਿਆ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਸੂਹਾ 'ਚ ਸ਼ਰਮਨਾਕ ਘਟਨਾ, ਪੁੱਤ ਦੇ ਸਾਹਮਣੇ ਮਾਂ ਨਾਲ ਬਲਾਤਕਾਰ
NEXT STORY