ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ-ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਆਈ.ਟੀ.ਆਈ. ਦੇ ਇੰਸਟ੍ਰਕਟਰਾਂ ਨੂੰ ਵੀ ਟ੍ਰੇਨਿੰਗ ਦਿਵਾਈ ਜਾ ਰਹੀ ਹੈ। ਇਸੇ ਉਦੇਸ਼ ਲਈ ਮੰਗਲਵਾਰ ਨੂੰ ਮੰਤਰੀ ਬੈਂਸ ਵੱਲੋਂ ਅਲੱਗ-ਅਲੱਗ ਟ੍ਰੇਡਾਂ ਦੇ 105 ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ 5 ਰੋਜ਼ਾ ਐਡਵਾਂਸ ਟ੍ਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਜਿਨ੍ਹਾਂ 'ਚ ਹਰ ਇਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰ ਦਾ ਅਹਿਮ ਫ਼ੈਸਲਾ: ਕੁੜੀਆਂ ਤੇ ਔਰਤਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ!
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟ੍ਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ਼ ਪਲਾਸਟਿਕ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) 'ਚ ਸੀ.ਐੱਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟ੍ਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੁਸਾਇਟੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੇ ਡਰੋਂ ਭੱਜੇ 2 ਪੁਲਸ ਮੁਲਾਜ਼ਮ, ਸੜਕ 'ਤੇ ਗੱਡੀ ਹੋਈ ਖਰਾਬ ਤਾਂ ਐਕਟਿਵਾ ਲੈ ਕੇ ਹੋਏ ਫਰਾਰ
ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟ੍ਰੇਡਾਂ 'ਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀ.ਐੱਨ.ਸੀ. ਮਸ਼ੀਨਿੰਗ ਤਕਨੀਕਾਂ 'ਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐੱਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ। ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐੱਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕੀਤਾ ਕਾਬੂ
NEXT STORY