ਸੰਦੌੜ (ਰਿਖੀ)—ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਸਿੱਖਿਆ ਪ੍ਰੋਵਾਈਡਰ ਪੰਜਾਬ ਸਰਕਾਰ ਦੀ ਬੇਧਿਆਨੀ ਦਾ ਸ਼ਿਕਾਰ ਹੋ ਕੇ ਫਾਕੇ ਕੱਟਣ ਲਈ ਮਜਬੂਰ ਹਨ, ਜਿਨ੍ਹਾਂ ਨੂੰ 3 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ । ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਜ਼ਿਲਾ ਪ੍ਰਧਾਨ ਰੇਸ਼ਮ ਸਿੰਘ ਮਾਹਮਦਪੁਰ ਨੇ ਦੱਸਿਆ ਕਿ ਸਰਕਾਰ ਪਹਿਲਾਂ ਹੀ ਉਨ੍ਹਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਭਰ ਵਿਚ 7 ਹਜ਼ਾਰ ਦੇ ਕਰੀਬ ਸਿੱਖਿਆ ਪ੍ਰੋਵਾਈਡਰ ਪਿਛਲੇ 10 ਸਾਲਾਂ ਤੋਂ ਠੇਕੇ 'ਤੇ ਹੀ ਦਿਨ ਕੱਟ ਰਹੇ ਹਨ ਅਤੇ ਉਨ੍ਹਾਂ ਨੂੰ ਦਿਹਾੜੀਦਾਰਾਂ ਨਾਲੋਂ ਵੀ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਜਦੋਂਕਿ ਉਹ ਉੱਚ ਯੋਗਤਾ ਪ੍ਰਾਪਤ ਹਨ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਜਥੇਬੰਦੀ ਨਾਲ ਖੁਦ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਉਨ੍ਹਾਂ ਦੀ ਤਨਖਾਹ ਵਧਾਈ ਜਾਵੇਗੀ ਅਤੇ ਰੈਗੂਲਰ ਵੀ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ 'ਤੇ ਸਾਰੇ ਵਾਅਦੇ ਹਵਾ ਹੋ ਗਏ। ਤਨਖਾਹ 'ਚ ਵਾਧਾ ਤਾਂ ਕੀ ਕਰਨਾ ਸੀ, ਜੋ ਮਿਲ ਰਿਹਾ, ਉਹ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਹੁਣ ਅਕਤੂਬਰ 2017 ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਤਨਖਾਹ 'ਚ ਜਲਦੀ ਵਾਧਾ ਨਾ ਕੀਤਾ ਗਿਆ ਅਤੇ ਤਨਖਾਹ ਜਾਰੀ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ।
ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਕਰਨਗੇ ਸੁਨੀਲ ਜਾਖੜ ਦੀ ਕੋਠੀ ਦਾ ਘਿਰਾਓ
NEXT STORY