Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:42:10 AM

  • rahul gandhi  punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • incident with boat full of passengers

    ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ : ਮੁੱਖ ਮੰਤਰੀ

PUNJAB News Punjabi(ਪੰਜਾਬ)

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ : ਮੁੱਖ ਮੰਤਰੀ

  • Edited By Gurminder Singh,
  • Updated: 27 Jun, 2025 05:18 PM
Chandigarh
education sector  bhagwant mann  government of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿਚ ਪਿਛਲੇ ਤਿੰਨ ਸਾਲਾਂ ਵਿਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿਚੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਦਫ਼ਾ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿਚ ਵਿਆਪਕ ਲੋਕ ਲਹਿਰ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਤਰੇ ਦੀ ਜੜ੍ਹ ਵੱਢਣ ਲਈ ਹਰ ਹਰਬਾ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਘਾਲਣਾ ਨਾਲ ਇਸ ਅਹਿਮ ਪ੍ਰੀਖਿਆ ਨੂੰ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੁਣ ਪੂਰੇ ਸਮਾਜ ਲਈ ਆਦਰਸ਼ ਬਣਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲਾਂ ਤੋਂ ਫੈਲਾਈ ਬਦਅਮਨੀ ਨੂੰ ਦਰੁਸਤ ਕਰਨ ਲਈ ਸਰਕਾਰ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਕੰਮ ਸ਼ੁਰੂ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸਾਡੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਰਾਹੀਂ ਮਾਪਿਆਂ ਦੇ ਸੁਫਨੇ ਸਾਕਾਰ ਹੋ ਰਹੇ ਹਨ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਹੀ ਮੌਕੇ ਮੁਹੱਈਆ ਨਹੀਂ ਕੀਤੇ, ਜਿਸ ਕਾਰਨ ਜ਼ਿਆਦਾਤਰ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਸਿਆਸੀ ਆਗੂਆਂ ਦੇ ਚੋਣਾਂ ਲੜਨ ਲਈ ਉਮਰ ਦੀ ਕੋਈ ਹੱਦ ਨਹੀਂ, ਸਗੋਂ ਸਰਕਾਰੀ ਨੌਕਰੀਆਂ ਲੈਣ ਲਈ ਉਮਰ ਹੱਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸੀਪਲ ਭਵਨ, ਜਿੱਥੇ ਅੱਜ ਦਾ ਸਮਾਗਮ ਹੋ ਰਿਹਾ ਹੈ, ਉਹ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ, ਜਿਸ ਕਾਰਨ ਇਸ ਭਵਨ ਦਾ ਨਾਮ ਹੀ ‘ਨਿਯੁਕਤੀ ਪੱਤਰ ਭਵਨ’ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਨੇ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਆਧਾਰ ਉੱਤੇ ਹੋਈ ਹੈ ਅਤੇ ਇਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ। ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਮਿਸਾਲੀ ਤਬਦੀਲੀ ਤਹਿਤ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਪਹਿਲਾਂ ਪ੍ਰਾਈਵੇਟ ਸਕੂਲਾਂ ਵਿਚ ਅਜਿਹੀਆਂ ਮਿਲਣੀਆਂ ਹੁੰਦੀਆਂ ਸਨ ਅਤੇ ਸਰਕਾਰੀ ਸਕੂਲ ਇਨ੍ਹਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਇਹ ਬਿਹਤਰੀਨ ਜੁਗਤ ਹੈ, ਜਿਸ ਰਾਹੀਂ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਿਹਤਰ ਤਾਲਮੇਲ ਪੈਦਾ ਹੁੰਦਾ ਹੈ। ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ਤਹਿਤ ਜਨਤਕ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਵਿਚਾਲੇ ਪੜ੍ਹਨ ਦੀ ਰੁਚੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿਚ ਸਮਕਾਲੀ ਸਾਹਿਤ ਦੀਆਂ ਵਿਸ਼ਵ ਪੱਧਰੀ ਪੁਸਤਕਾਂ ਦੇ ਨਾਲ-ਨਾਲ ਪਾਠਕ੍ਰਮ ਦੀਆਂ ਪੁਸਤਕਾਂ ਵੀ ਉਪਲਬਧ ਹਨ, ਜੋ ਵਿਦਿਆਰਥੀਆਂ ਦੇ ਸਿੱਖਣ ਤਜਰਬਿਆਂ ਨੂੰ ਹੋਰ ਵਧੀਆ ਬਣਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਗਰੀਬੀ ਜਾਂ ਹੋਰ ਕਿਸੇ ਵੀ ਸਮਾਜਿਕ ਬੁਰਾਈ ਦਾ ਖ਼ਾਤਮਾ ਰਿਆਇਤਾਂ ਜਾਂ ਮੁਫ਼ਤ ਚੀਜ਼ਾਂ ਨਾਲ ਨਹੀਂ, ਸਗੋਂ ਸਿੱਖਿਆ ਰਾਹੀਂ ਹੋ ਸਕਦਾ ਹੈ। ਸਿੱਖਿਆ ਹੀ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਉਨ੍ਹਾਂ ਨੂੰ ਦਲਦਲ ਵਿਚੋਂ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖ਼ੇਤਰ ਵਿਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੀਆਂ ਹਨ ਅਤੇ ਉਨ੍ਹਾਂ ਲੜਕਿਆਂ ਨੂੰ ਜ਼ਿਆਦਾਤਰ ਖ਼ੇਤਰਾਂ ਵਿਚ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਉੱਤੇ ਧਿਆਨ ਕੇਂਦਰਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੱਤ ਮਹਿਲਾ ਅਫ਼ਸਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਅੱਠ ਮਹਿਲਾ ਅਫ਼ਸਰਾਂ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।

  • Education Sector
  • Bhagwant Mann
  • Government of Punjab
  • ਸਿੱਖਿਆ ਖ਼ੇਤਰ
  • ਭਗਵੰਤ ਮਾਨ
  • ਪੰਜਾਬ ਸਰਕਾਰ

ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਮਾਂ ਦੀਆਂ ਨਿਕਲੀਆਂ ਧਾਹਾਂ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • central governments big step for women entrepreneurs
    ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ ਨੂੰ ਮਿਲੇਗਾ ਹੁਲਾਰਾ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • education budget
    ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ ਲੋੜ: ਗੁਲਾਬ ਚੰਦ ਕਟਾਰੀਆ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +