ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸਖ਼ਤ ਤੇਵਰ ਕਾਰਨ ਜਲੰਧਰ-ਪਾਨੀਪਤ ਰਾਸ਼ਟਰੀ ਰਾਜਮਾਰਗ ’ਤੇ ਦਕੋਹਾ ਕੋਲ ਬਣ ਰਹੇ ਫਲਾਈਓਵਰ ਦੀਆਂ ਦੋਵਾਂ ਸਾਈਡਾਂ ਦੀ ਸਰਵਿਸ ਲਾਈਨ, ਜੋ ਕਾਫ਼ੀ ਸਮੇਂ ਤੋਂ ਅੱਧ-ਵਿਚਾਲੇ ਲਟਕ ਰਹੀ ਸੀ, ਹੁਣ ਤਿਆਰ ਹੋ ਗਈ ਹੈ। ਸਰਵਿਸ ਲੇਨ ਦੀ ਖਰਾਬ ਹਾਲਤ ਕਾਰਨ ਪ੍ਰੇਸ਼ਾਨੀ ਝੱਲ ਰਹੇ ਯਾਤਰੀਆਂ ਨੂੰ ਰਾਹਤ ਮਿਲੀ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਪਿਛਲੀ 19 ਸਤੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਇਕ ਬੈਠਕ ਦੌਰਾਨ ਦਕੋਹਾ ਫਲਾਈਓਵਰ ਦੀ ਸਰਵਿਸ ਲੇਨ ਦੀ ਖਸਤਾਹਾਲ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਅਤੇ ਐੱਨ. ਐੱਚ. ਆਈ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਸਰਵਿਸ ਲੇਨ ਨੂੰ 15 ਦਿਨਾਂ ਵਿਚ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਸਰਵਿਸ ਲੇਨ ਤੋਂ ਰੋਜ਼ਾਨਾ ਲੱਖਾਂ ਲੋਕ ਲੰਘਦੇ ਹਨ, ਇਸ ਨੂੰ ਜੇਕਰ ਨਿਰਧਾਰਿਤ ਸਮੇਂ ਅੰਦਰ ਪੂਰੀ ਤਰ੍ਹਾਂ ਨਵੀਂ ਨਾ ਬਣਾਇਆ ਗਿਆ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਤਿਉਹਾਰਾਂ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ, ਸਖ਼ਤ ਹਦਾਇਤਾਂ ਜਾਰੀ
ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨੈਸ਼ਨਲ ਹਾਈਵੇ ’ਤੇ ਦਕੋਹਾ ਨੇੜੇ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਪਰ ਦੋਵਾਂ ਪਾਸੇ ਸਰਵਿਸ ਲੇਨ ਖੱਡਿਆਂ ਨਾਲ ਭਰੀ ਹੋਈ ਸੀ, ਜਿਸ ਨਾਲ ਇਥੇ ਵਾਹਨ ਚਾਲਕਾਂ ਨੂੰ ਲੰਮੇ ਟਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹਰ ਸਮੇਂ ਹਾਦਸੇ ਦਾ ਵੀ ਖਤਰਾ ਰਹਿੰਦਾ ਸੀ। ਇਸ ਤੋਂ ਇਲਾਵਾ ਨੇੜੇ ਰੇਲਵੇ ਜੰਕਸ਼ਨ ’ਤੇ ਆਉਣ ਵਾਲੇ ਲੋਕਾਂ ਨੂੰ ਵੀ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਐੱਸ. ਡੀ. ਐੱਮ. ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਰਵਿਸ ਲੇਨ ਜਲਦੀ ਤਿਆਰ ਕਰਨ ਅਤੇ ਉਚਿਤ ਆਵਾਜਾਈ ਲਈ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਅਤੇ ਉਨ੍ਹਾਂ ਤੋਂ ਰੋਜ਼ਾਨਾ ਪ੍ਰਗਤੀ ਰਿਪੋਰਟ ਲਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਦੋਵਾਂ ਪਾਸੇ ਸਰਵਿਸ ਲੇਨ ਬਣਨ ਨਾਲ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹਾਦਸਿਆਂ ਦਾ ਖਦਸ਼ਾ ਵੀ ਘੱਟ ਹੋ ਗਿਆ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ
ਦਕੋਹਾ ਫਲਾਈਓਵਰ ਦੇ ਨਿਰਮਾਣ ’ਚ ਵੀ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਕੋਹਾ ਫਲਾਈਓਵਰ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਅਤੇ ਸਬੰਧਤ ਐੱਸ. ਡੀ. ਐੱਮ. ਨੂੰ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾ ਕੇ ਫਲਾਈਓਵਰ ਦਾ ਕੰਮ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਹ ਖੁਦ ਦਕੋਹਾ ਫਲਾਈਓਵਰ ਦੇ ਜਲਦੀ ਨਿਰਮਾਣ ਲਈ ਪ੍ਰਾਜੈਕਟ ਦੀ ਪ੍ਰਗਤੀ ਦੀ ਹਫਤਾਵਾਰੀ ਸਮੀਖਿਆ ਕਰ ਰਹੇ ਹਨ।
ਇਹ ਵੀ ਪੜ੍ਹੋ :ਪਿੰਡ ਰੁੜਕਾ ਕਲਾਂ ਦੇ ਹੋਣ ਲੱਗੇ ਚਰਚੇ, ਸੂਬਾ ਪੱਧਰੀ ਸਮਾਗਮ ਵਿੱਚ ਕੀਤਾ ਗਿਆ ਵਿਸ਼ੇਸ਼ ਸਨਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ
NEXT STORY