ਤਰਨਤਾਰਨ (ਰਮਨ)- ਕਿਸਾਨਾਂ ਵੱਲੋਂ ਦਿੱਤੀ ਗਈ ਸੂਬੇ 'ਚ ਬੰਦ ਦੀ ਕਾਲ ਦੌਰਾਨ ਤਰਨ ਤਰਨ ਸ਼ਹਿਰ 'ਚ ਜ਼ਿਆਦਾਤਰ ਬਜ਼ਾਰ ਅਤੇ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਬੰਦ ਦੀ ਕਾਲ ਵਿੱਚ ਸਾਥ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸਿਹਤ ਸਹੂਲਤਾਂ ਅਤੇ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਜ਼ਿਲ੍ਹੇ ਭਰ ਵਿੱਚ ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਇਸ ਦੌਰਾਨ ਪੁਲਸ ਵੱਲੋਂ ਪੁਖਤਾ ਇੰਤਜ਼ਾਮ ਕਰਦੇ ਹੋਏ ਜਗ੍ਹਾ ਜਗ੍ਹਾ ਉਪਰ ਪੁਲਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਅਤੇ ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਸੋਮਵਾਰ ਦੀ ਮੱਸਿਆ ਦਾ ਦਿਹਾੜਾ ਹੋਣ ਦੇ ਚਲਦਿਆਂ ਤਰਨ ਤਾਰਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਸ਼ਰਧਾਲੂ ਦੂਰੋਂ ਦੂਰੋਂ ਪੁੱਜ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਬੰਦ ਦੌਰਾਨ ਫਰੀਦਕੋਟ 'ਚ ਪੈ ਗਿਆ ਰੌਲਾ, ਸਿੱਖਿਆ ਦਫ਼ਤਰ 'ਚ ਪਹੁੰਚੇ ਕਿਸਾਨਾਂ ਦੀ ਹੋ ਗਈ ਤਕਰਾਰ
NEXT STORY