ਰਾਜਪੁਰਾ (ਮਸਤਾਨਾ) : ਅੰਡੇ ਦੀ ਰੇਹੜੀ ਲਾਉਣ ਵਾਲੇ ਇਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਨੇ ਉਦੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਜਦੋਂ ਉਸ ਨੇ ਰੇਹੜੀ ਬੰਦ ਹੋਣ ਕਾਰਨ ਅੰਡੇ ਦੇਣ ਤੋਂ ਮਨ੍ਹਾ ਕਰ ਦਿੱਤਾ। ਥਾਣਾ ਸਿਟੀ ਦੀ ਪੁਲਸ ਨੇ ਜ਼ਖਮੀ ਵਿਅਕਤੀ ਦੀ ਸ਼ਿਕਾਇਤ ’ਤੇ 4 ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਨਵਾੜੀ ਰਾਜਪੁਰਾ ਵਾਸੀ ਨਵੀਨ ਕੁਮਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਸਥਾਨਕ ਭੋਗਲਾ ਰੋਡ ’ਤੇ ਅੰਡੇ ਦੀ ਰੇਹੜੀ ਲਾ ਕੇ ਆਪਣੇ ਪਰਿਵਾਰ ਨੂੰ ਪਾਲਦਾ ਹੈ। ਬੀਤੀ ਰਾਤ ਲਗਭਗ ਪੌਣੇ 10 ਵਜੇ 2 ਵਿਅਕਤੀ ਆਏ ਅਤੇ ਉਨ੍ਹਾਂ ਨੇ ਮੇਰੇ ਕੋਲੋਂ ਅੰਡਿਆਂ ਦੀ ਮੰਗ ਕੀਤੀ ਪਰ ਮੈਂ ਰੇਹੜੀ ਦਾ ਸਾਰਾ ਸਮਾਨ ਬੰਦ ਕਰਕੇ ਘਰ ਜਾ ਰਿਹਾ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਹੁਣ ਅੰਡੇ ਨਹੀਂ ਮਿਲ ਸਕਦੇ। ਮੈਂ ਰੇਹੜੀ ਬੰਦ ਕਰ ਦਿੱਤੀ ਹੈ ਤਾਂ ਉਨ੍ਹਾਂ ਪਹਿਲਾਂ ਮੇਰੇ ਨਾਲ ਗਾਲੀ ਗਲੋਚ ਸ਼ੁਰੂ ਕਰ ਦਿੱਤੀ ਅਤੇ ਫਿਰ ਧਮਕੀਆਂ ਦਿੰਦੇ ਹੋਏ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੇ ਆਪਣੇ ਦੋ ਹੋਰ ਸਾਥੀਆਂ ਨੂੰ ਵੀ ਬੁਲਾ ਲਿਆ ਅਤੇ ਉਨ੍ਹਾਂ ਵਿਚੋਂ ਇਕ ਨੇ ਰਿਵਾਲਵਰ ਕੱਢ ਕੇ ਮੇਰੇ ’ਤੇ ਫਾਇਰ ਕਰ ਦਿੱਤੇ।
ਜ਼ਖਮੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਤਿੰਨ ਫਾਇਰ ਕੀਤੇ, ਜਿਨ੍ਹਾਂ ਵਿਚੋਂ ਇਕ ਗੋਲੀ ਮੇਰੇ ਲੱਗ ਗਈ ਅਤੇ ਮੈਂ ਜ਼ਖਮੀ ਹੋ ਗਿਆ। ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਮੈਨੂੰ ਜ਼ਖਮੀ ਹਾਲਤ ਵਿਚ ਪਹਿਲਾਂ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਦੇਖਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਸ ਨੇ ਜ਼ਖਮੀ ਹੋਏ ਨਵੀਨ ਕੁਮਾਰ ਦੀ ਸ਼ਿਕਾਇਤ ’ਤੇ ਸੋਨੂੰ ਵਾਸੀ ਜੰਡੋਲੀ, ਗੁਰਜੀਤ ਵਾਸੀ ਰਾਜਪੁਰਾ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 307, 323, 341, 506, 34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ।
ਬਲਬੀਰ ਸਿੰਘ ਸਿੱਧੂ ਦਾ ਵੱਡਾ ਐਲਾਨ, 'ਨਾ ਕਾਂਗਰਸ ਛੱਡ ਕੇ ਜਾਵਾਂਗਾ, ਨਾ ਕਿਸੇ ਹੋਰ ਪਾਰਟੀ ਤੋਂ ਚੋਣ ਲੜਾਂਗਾ'
NEXT STORY