ਲੁਧਿਆਣਾ : ਇੰਜੀਨੀਅਰ ਜਸਵੀਰ ਸਿੰਘ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲੁਧਿਆਣਾ ਕੇਂਦਰੀ ਜ਼ੋਨ ਡਿਸਟ੍ਰੀਬਿਊਸ਼ਨ ਦੇ ਬਤੌਰ ਚੀਫ ਇੰਜੀਨੀਅਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ। ਜਿਨ੍ਹਾਂ ਕੋਲ ਕਈ ਵਰ੍ਹਿਆਂ ਦਾ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾ ਨਿਭਾਉਣ ਦਾ ਤਜਰਬਾ ਹੈ ਅਤੇ ਉਦਯੋਗਿਕ ਨਗਰੀ ਲੁਧਿਆਣਾ ਵਿਚ ਪੀ. ਐੱਸ. ਪੀ. ਸੀ. ਐੱਲ. ਵੱਲੋਂ ਸ਼ਾਨਦਾਰ ਸੇਵਾਵਾਂ ਦੇ ਦੌਰ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇੰਜੀਨੀਅਰ ਜਸਵੀਰ ਸਿੰਘ ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦੇ ਜੰਮ-ਪਲ ਹਨ। ਜਿਨ੍ਹਾਂ ਦਾ ਜਨਮ 13 ਅਪ੍ਰੈਲ, 1964 ਵਿਚ ਹੋਇਆ ਸੀ। ਉਨ੍ਹਾਂ ਨੇ ਇੰਜੀਨੀਅਰਿੰਗ ’ਚ ਪੜ੍ਹਾਈ ਕਰਨ ਤੋਂ ਬਾਅਦ ਥਾਪਰ ਯੂਨੀਵਰਸਿਟੀ, ਪਟਿਆਲਾ ਤੋਂ ਬੀ.ਈ ਇਲੈਕਟ੍ਰੀਕਲ ਵਿਚ ਕੀਤੀ।
ਉਨ੍ਹਾਂ ਨੇ 3 ਨਵੰਬਰ, 1989 ਨੂੰ ਬਤੌਰ ਐੱਸ. ਡੀ. ਓ. ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਇਸ ਦੌਰਾਨ 25 ਵਰ੍ਹੇ ਉਹ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਕਈ ਅਹੁਦਿਆਂ ’ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ। ਹੁਣ ਬਤੌਰ ਚੀਫ ਇੰਜੀਨੀਅਰ ਡਿਸਟ੍ਰੀਬਿਊਸ਼ਨ ਲੁਧਿਆਣਾ ਕੇਂਦਰੀ ਜ਼ੋਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਜ਼ਿੰਮੇਵਾਰੀ ਨਿਰਵਿਘਨ ਬਿਜਲੀ ਸਪਲਾਈ ਦੇਣਾ, ਬਿਜਲੀ ਚੋਰੀ ਨੂੰ ਰੋਕਣਾ ਅਤੇ ਬੀਤੇ ਸਮੇਂ ਚੱਲਦੇ ਆ ਰਹੇ ਸ਼ਾਨਦਾਰ ਸੇਵਾਵਾਂ ਦੌਰ ਨੂੰ ਅੱਗੇ ਵਧਾਉਣਾ ਰਹੇਗੀ। ਇਸ ਮੌਕੇ ਉਨ੍ਹਾਂ ਨੇ ਪੀ. ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ, ਇੰਜੀਨੀਅਰ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀਨੀਅਰ ਡੀ. ਪੀ. ਐੱਸ. ਗਰੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸੇਵਾ ਦੀ ਜ਼ਿੰਮੇਵਾਰੀ ਦਿੱਤੀ ਹੈ।
ਅੰਮ੍ਰਿਤਸਰ ’ਚ ਵਾਪਰੀ ਦੁਖਦ ਘਟਨਾ : ਸੀਵਰੇਜ ’ਚ ਡਿੱਗਣ ਕਾਰਨ 2 ਸਾਲਾ ਬੱਚੇ ਦੀ ਮੌਤ (ਵੀਡੀਓ)
NEXT STORY