ਚੰਡੀਗੜ੍ਹ : ਅੱਠਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਵਲੋਂ 16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦਾ ਦੌਰਾ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂ. ਟੀ.) ਦੇ ਕਰਮਚਾਰੀ ਸੰਗਠਨਾਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀਆਂ ਐਸੋਸੀਏਸ਼ਨਾਂ, ਯੂਨੀਅਨਾਂ, ਵਿਅਕਤੀਆਂ ਅਤੇ ਕੇਂਦਰ ਸਰਕਾਰ ਦੇ ਪੈਨਸ਼ਨਰ ਕਮਿਸ਼ਨ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਉਹ ਮੁਲਾਕਾਤ ਲਈ ਆਨਲਾਈਨ ਬੇਨਤੀਆਂ ਜਮ੍ਹਾਂ ਕਰਵਾ ਸਕਦੇ ਹਨ।
ਇਹ ਵੀ ਦੱਸ ਦੇਈਏ ਕਿ ਕਮਿਸ਼ਨ ਨਾਲ ਮੁਲਾਕਾਤ ਲਈ ਆਨਲਾਈਨ ਬੇਨਤੀ 25 ਅਗਸਤ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ। ਇਸ ਲਈ ਮੈਮੋਰੰਡਮ ਜਮ੍ਹਾਂ ਕਰਨ ਤੋਂ ਬਾਅਦ ਮਿਲਣੀ ਵਾਲੀ ਵਿਲੱਖਣ ਮੀਮੋ ਆਈਡੀ ਦੀ ਵਰਤੋਂ ਹੋਵੇਗੀ।
ਇਸ ਦੌਰਾਨ ਗੱਲਬਾਤ ਦੀ ਥਾਂ ਅਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। https://nicforms.nic.in/enRhYmxlNmE2ODNlYjQ4NGY3MjIwMjYwNz4MTM4 ਲਿੰਕ 'ਤੇ ਆਨਲਾਈਨ ਬੇਨਤੀਆਂ ਪਾਈਆਂ ਜਾ ਸਕਦੀਆਂ ਹਨ।
ਪੰਜਾਬ : ਦੋ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
NEXT STORY